ਪ੍ਰਧਾਨ ਰਤਨ ਸਿੰਘ ਦੀ ਸਿਹਤ ਦਾ ਹਾਲ ਜਾਨਣ ਪੁੱਜੇ ਰਵਿੰਦਰ ਸਿੰਘ ਬ੍ਰਹਮਪੁਰਾ
ਤਰਨਤਾਰਨ 26 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਫਤਿਹਾਬਾਦ ਤੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਨਾਲ ਕੁਝ ਦਿਨ ਪਹਿਲਾਂ ਇੱਕ ਦੁਰਘਟਨਾ ਵਾਪਰੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਸਰੀਰਕ ਸੱਟਾਂ ਆਈਆਂ ਸਨ। ਅੱਜ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਨਿਵਾਸ ਪਿੰਡ ਫ਼ਤਿਹਾਬਾਦ ਹਲਕਾ ਖਡੂਰ ਸਾਹਿਬ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪ੍ਰਧਾਨ ਰਤਨ ਸਿੰਘ ਇੱਕ ਮਿਹਨਤੀ ਆਗੂ ਹਨ ਮੈਂ ਅਰਦਾਸ ਕਰਦਾ ਹਾਂ ਕਿ ਜਲਦੀ ਸਿਹਤਮੰਦ ਹੋਣ ਅਤੇ ਮੁੜ ਤੋਂ ਆਪਣੀ ਜ਼ਿੰਮੇਵਾਰੀ ਰੋਜ਼ਾਨਾ ਦੀ ਤਰ੍ਹਾਂ ਨਿਭਾਉਣ ਇਸ ਮੌਕੇ ਬਲਦੇਵ ਸਿੰਘ ਸ਼ੈਲਰ ਵਾਲੇ, ਸੁਰਿੰਦਰ ਸਿੰਘ ਸ਼ਿੰਦਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਨੰਬਰਦਾਰ ਸੰਤੋਖ ਸਿੰਘ, ਕਸ਼ਮੀਰ ਸਿੰਘ ਸਹੋਤਾ ਮੈਂਬਰ ਪੰਚਾਇਤ, ਪਰਮਜੀਤ ਸਿੰਘ ਦਿਓਲ, ਸੁਖਪਾਲ ਸਿੰਘ ਕਾਂਨਗੋ, ਚਰਨਜੀਤ ਸਿੰਘ ਦਿਓਲ, ਰਜਿੰਦਰ ਸਿੰਘ ਆਦਿ ਹਾਜ਼ਿਰ ਸਨ।
