Home » ਸੰਸਾਰ » ਯੂਰਪ » ਸਾਬਤ ਸੂਰਤ ਪਗੜੀਧਾਰੀ ਸਿੱਖਾਂ ਦੀ ਜਿੱਤ , ਸਮੁੱਚੀ ਕੋਮ ਦਾ ਮਾਣ – ਗੁਰਦੁਆਰਾ ਕਮੇਟੀ ਸਿੰਘ ਸਭਾ ਡੈਨਹਾਗ ਹਾਲੈਂਡ ਅਤੇ ਜਥੇਬੰਧੀਆਂ

ਸਾਬਤ ਸੂਰਤ ਪਗੜੀਧਾਰੀ ਸਿੱਖਾਂ ਦੀ ਜਿੱਤ , ਸਮੁੱਚੀ ਕੋਮ ਦਾ ਮਾਣ – ਗੁਰਦੁਆਰਾ ਕਮੇਟੀ ਸਿੰਘ ਸਭਾ ਡੈਨਹਾਗ ਹਾਲੈਂਡ ਅਤੇ ਜਥੇਬੰਧੀਆਂ

SHARE ARTICLE

192 Views

ਜਰਮਨੀ 20 ਮਾਰਚ (ਖਿੜਿਆ ਪੰਜਾਬ) ਜਰਮਨ ਦੇ ਹੇਸਨ ਪ੍ਰੋਵੀਜ਼ਨ ਵਿੱਚ ਹੋਈਆਂ ਵਿਦੇਸ਼ੀ ਕੌਂਸਲ, ਸ਼ਹਿਰੀ ਕੌਂਸਲ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਪੰਜਾਬੀ ਭਾਈਚਾਰੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹੱਤਵਪੂਰਨ ਜਿੱਤਾਂ ਦਰਜ ਕੀਤੀਆਂ ਹਨ। ਇਹ ਨਤੀਜੇ ਦਰਸਾਉਂਦੇ ਹਨ ਕਿ ਜਰਮਨ ਦਾ ਪੰਜਾਬੀ ਭਾਈਚਾਰਾ ਜਿੱਥੇ ਧਾਰਮਿਕ, ਸਮਾਜਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਹੋਇਆ ਉੱਥੇ ਰਾਜਨੀਤਿਕ ਪੱਧਰ ਤੇ ਵੀ ਮਜ਼ਬੂਤ ਹੋ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਗੁਰਦੁਆਰਾ ਸਿੰਘ ਸਭਾ ਡੈਨਹਾਗ ਦੀ ਸਮੂੰਹ ਪ੍ਰਬੰਧਕ ਕਮੇਟੀ, ਸ ਜਸਪਾਲ ਸਿੰਘ (ਇੰਡੀਆ ਗੇਟ ਸਟੋਰ ਵਾਲੇ) , ਸ ਗੁਰਿੰਦਰ ਬੈਂਸ , ਸ ਹਰਬੰਸ ਸਿੰਘ, ਸ ਅਵਤਾਰ ਸਿੰਘ ਤਾਰੀ, ਸ ਅਮਰੀਕ ਸਿੰਘ, ਸ ਸਿੰਗਾਰਾ ਸਿੰਘ, ਪੰਥ ਦਰਦੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈਆਂ ਦੇਂਦਿਆਂ ਹੋਇਆਂ ਕਿਹਾ ਕਿ ਇਹ ਜਰਮਨ ਦੇ ਸੰਵਿਧਾਨ ਅਨੁਸਾਰ ਆਪਣੇ ਭਾਈਚਾਰੇ ਦੀ ਸੇਵਾ ਕਰਨਗੇ ਅਤੇ ਆਪਣੀ ਕੌਂਮ ਲਈ ਹਾਂ ਪੱਖੀ ਕਾਰਜ ਕਰਵਾਉਣਗੇ। ਇਸਦੇ ਨਾਲ ਹੀ ਭਾਰਤ ਅੰਦਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਪ੍ਰਤੀ ਜਰਮਨ ਸਰਕਾਰ ਨੂੰ ਜਾਣੂੰ ਕਰਵਾਉਂਦੇ ਹੋਏ ਹੱਕਾਂ ਦੀ ਮੰਗ ਰੱਖਣਗੇ। ਉਹਨਾਂ ਕਿਹਾ ਕਿ ਜਦੋਂ ਕੋਈ ਸਾਬਤ ਸੂਰਤ ਦਸਤਾਰ ਪਗੜੀਧਾਰੀ ਗੁਰਸਿੱਖ ਅਜਿਹੇ ਮੁਰਾਤਬੇ ਨੂੰ ਹਾਸਲ ਕਰਦਾ ਹੈ ਤਾਂ ਇਸ ਨਾਲ ਸਮੁੱਚੇ ਜਗਤ ਵਿੱਚ ਵੱਸਦੇ ਸਿੱਖਾਂ ਦਾ ਸਿਰ ਮਾਨ ਦੇ ਨਾਲ ਉੱਚਾ ਹੋ ਜਾਂਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ