ਪਿੰਡ ਜੋਧਪੁਰ ਵਿੱਚ ਬ੍ਰਹਮਪੁਰਾ ਵੱਲੋ ਵਰਕਰ ਮਿਲਣੀ, ਅਕਾਲੀ ਦਲ ਦੀ ਮਜ਼ਬੂਤੀ ਲਈ ਰਣਨੀਤੀ ‘ਤੇ ਜ਼ੋਰ
ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੰਦੇਸ਼
ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ
ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਜੋਧਪੁਰ ਵਿੱਚ ਮਲਕੀਤ ਸਿੰਘ ਤੇ ਸ਼ੰਕਰ ਸਿੰਘ ਦੇ ਉੱਦਮ ਸਦਕਾ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਵਰਕਰ ਮਿਲਣੀ ਆਯੋਜਿਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ (ਕੋਰ ਕਮੇਟੀ ਮੈਂਬਰ, ਯੂਥ ਅਕਾਲੀ ਦਲ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਮਿਲਣੀ ਦੌਰਾਨ ਮਲਕੀਤ ਸਿੰਘ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਆਗੂਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਹਲਕੇ ਵਿੱਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ, ਜ਼ਮੀਨੀ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਅਤੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤਿਕ ਤਿਆਰੀਆਂ ‘ਤੇ ਚਰਚਾ ਕੀਤੀ ਗਈ।
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਲੜਦਾ ਆਇਆ ਹੈ ਅਤੇ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀ ਅਤੇ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨ।
ਇਸੇ ਤਰ੍ਹਾਂ ਗੁਰਸੇਵਕ ਸਿੰਘ ਸ਼ੇਖ ਨੇ ਵੀ ਨੌਜਵਾਨਾਂ ਨੂੰ ਪਾਰਟੀ ਨਾਲ ਜੁੜਨ ਅਤੇ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।ਇਸ ਮੌਕੇ ਪੂਰਨ ਸਿੰਘ ਸਾਬਕਾ ਸਰਪੰਚ,ਨਿਸ਼ਾਨ ਸਿੰਘ, ਸਿਮਰਨਜੀਤ ਸਿੰਘ,ਬਲਦੇਵ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਸ਼ਿੰਗਾਰਾ ਸਿੰਘ, ਬਲਬੀਰ ਸਿੰਘ, ਨਿੰਦਰ ਸਿੰਘ,ਜਸਵੰਤ ਸਿੰਘ ਮੈਂਬਰ, ਦਿਆਲ ਸਿੰਘ, ਸੇਵਾ ਸਿੰਘ, ਚਰਨਜੀਤ ਸਿੰਘ, ਸਵਿੰਦਰ ਸਿੰਘ, ਹੀਰਾ ਸਿੰਘ ਆਦਿ ਅਕਾਲੀ ਵਰਕਰ ਮੌਜੂਦ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








