Home » ਨਵੀਂ ਦਿੱਲੀ » ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ `ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ `ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

SHARE ARTICLE

12 Views

ਨਵੀਂ ਦਿੱਲੀ, 30 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News