ਅੰਮ੍ਰਿਤਸਰ, 31 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ, ਸ. ਪ੍ਰਜਿੰਦਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਬਲਦੇਵ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਰਾਜਪਾਲ ਸਿੰਘ, ਸ. ਓਂਕਾਰ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








