Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

SHARE ARTICLE

12 Views

ਨਵੀਂ ਦਿੱਲੀ 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਕੈਬਿਨੇਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਸ਼ਾਹਪੁਰੇ ਵਿਖ਼ੇ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਦੇ ਦਫਤਰ ਦਾ ਉਦਘਾਟਨ ਕਰਕੇ ਗੁਰਦੁਆਰਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਮੌਕੇ ਸਰਦਾਰ ਕਾਹਲੋਂ ਨੇ ਦਿੱਲੀ ਕਮੇਟੀ ਦੀਆਂ ਪ੍ਰਾਪਤੀਆਂ ਬਾਰੇ ਹਾਜ਼ਰੀਨ ਸੰਗਤਾਂ ਨੂੰ ਵਿਸਥਾਰ ਨਾਲ ਦਸਿਆ ਸੀ ਉਪਰੰਤ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਦਸਿਆ। ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵੀ ਕਮੇਟੀ ਦੇ ਕਾਰਜਾਂ ਦੇ ਨਾਲ ਬੀਬੀ ਰਣਜੀਤ ਕੌਰ ਵਲੋਂ ਕੀਤੀ ਜਾ ਰਹੀ ਸਮਾਜਸੇਵਾ ਬਾਰੇ ਦਸਿਆ ਉਪਰੰਤ ਇੰਨ੍ਹਾ ਵਲੋਂ ਰਿਬਨ ਕੱਟਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਥੇ ਦਸਣਯੋਗ ਹੈ ਕਿ ਬੀਬੀ ਰਣਜੀਤ ਕੌਰ ਨੇ ਸਿੱਖਾਂ ਦੇ ਰਾਮਗੜ੍ਹੀਆ ਕੋ ਆਪ੍ਰੇਟਿਵ ਬੈੰਕ ਨੂੰ ਵਡੀ ਮਿਹਨਤ ਕਰਕੇ ਬੰਦ ਹੋਣ ਤੋਂ ਬਚਾਇਆ ਹੈ ਜਿਸ ਬਾਰੇ ਸਮੂਹ ਬੁਲਾਰੇਆ ਨੇ ਉਨ੍ਹਾਂ ਦੀ ਇਸ ਘਾਲਣਾ ਦਾ ਜਿਕਰ ਕੀਤਾ ਸੀ। ਬੀਬੀ ਰਣਜੀਤ ਕੌਰ ਆਪਣੇ ਇਲਾਕੇ ਅੰਦਰ ਹਰਮਨਪਿਆਰੇ ਸਿੱਖ ਨੇਤਾ ਹਨ ਜੋ ਹਰ ਕਿਸੇ ਦੇ ਸੁਖ ਦੁੱਖ ਵਿਚ ਸ਼ਾਮਿਲ ਹੁੰਦੇ ਹਨ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਣ ਤੋਂ ਪਿੱਛੇ ਨਹੀਂ ਹਟਦੇ ਹਨ। ਇਸ ਸਮੇਂ ਓਹ ਦਿੱਲੀ ਕਮੇਟੀ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਕੌਲਜ ਦੇ ਚੇਅਰਮੈਨ ਵੀ ਹਨ। ਇਸ ਮੌਕੇ ਬੀਬੀ ਰਣਜੀਤ ਕੌਰ ਵਲੋਂ ਇਲਾਕੇ ਦੇ ਕੁਝ ਸੱਜਣਾ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਸੀ ਜਿਨ੍ਹਾਂ ਨੂੰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਨਮਾਨਿਤ ਕਰਦਿਆਂ ਜੀਅ ਆਇਆ ਆਖਿਆ ਸੀ। ਬੀਬੀ ਰਣਜੀਤ ਕੌਰ ਦੇ ਦਫਤਰ ਦੇ ਉਦਘਾਟਨ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਗੁਰਮੀਤ ਸਿੰਘ ਭਾਟੀਆ, ਸੁਖਦੇਵ ਸਿੰਘ ਰਾਇਤ, ਹਰਮਿੰਦਰ ਸਿੰਘ, ਕੌਂਸਲਰ ਬੀਬੀ ਸ਼ਿਲਪੀ ਕੌਰ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ। ਪ੍ਰੋਗਰਾਮ ਦੌਰਾਨ ਬੀਬੀ ਰਣਜੀਤ ਕੌਰ ਵਲੋਂ ਹਾਜ਼ਰੀ ਭਰ ਰਹੇ ਪਤਵੰਤੇ ਸੱਜਣਾ ਦਾ ਸਨਮਾਨ ਕੀਤਾ ਗਿਆ ਤੇ ਅੰਤ ਵਿਚ ਉਨ੍ਹਾਂ ਵਲੋਂ ਇਸ ਮੌਕੇ ਹਾਜ਼ਿਰੀ ਭਰ ਕੇ ਉਨ੍ਹਾਂ ਦਾ ਉਤਸ਼ਾਹ ਵਧਾਉਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News