Home » ਮਾਝਾ » ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ-ਡਿਪਟੀ ਕਮਿਸ਼ਨਰ

SHARE ARTICLE

29 Views

 

ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ-ਡਿਪਟੀ ਕਮਿਸ਼ਨਰ

 

-ਕਿਹਾ, ਜ਼ਿਲ੍ਹੇ ਦੇ ਪੈਟਰੋਲ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ

 

-ਜ਼ਿਲ੍ਹਾ ਵਾਸੀਆਂ ਨੂੰ ਲੋੜ ਅਨੁਸਾਰ ਹੀ ਤੇਲ ਖ਼ਰੀਦਣ ਅਤੇ ਗੈਸ ਬੁਕਿੰਗ ਕਰਵਾਉਣ ਦੀ ਕੀਤੀ ਅਪੀਲ

 

ਤਰਨ ਤਾਰਨ, 1 ਅਪ੍ਰੈਲ /ਗੁਰਪ੍ਰੀਤ ਸਿੰਘ ਸੈਡੀ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਗੈਸ ਦੀ ਬੁਕਿੰਗ ਲਈ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ, ਜਿਸ ਅਨੁਸਾਰ ਪੇਂਡੂ ਖੇਤਰਾਂ ਵਿਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ ਵਿਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁੱਕ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਤੱਕ ਸਮੇਂ ਸਿਰ ਗੈਸ ਪਹੁੰਚ ਸਕੇ ਅਤੇ ਕਿਸੇ ਨੂੰ ਵੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਅਫ਼ਵਾਹਾਂ ਜਾਂ ਗ਼ਲਤ ਜਾਣਕਾਰੀ ਕਾਰਨ ਲੋਕ ਵੱਧ ਗੈਸ ਸਿਲੰਡਰ ਬੁੱਕ ਕਰਵਾ ਲੈਂਦੇ ਹਨ, ਜਿਸ ਨਾਲ ਹੋਰ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਇਸ ਲਈ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਆਪਣੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

 

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ ਹੈ ਅਤੇ ਪੂਰਾ ਸਟਾਕ ਉਪਲਬੱਧ ਹੈ। ਇਸ ਲਈ ਲੋਕ ਕਿਸੇ ਘਬਰਾਹਟ ਵਿਚ ਆ ਕੇ ਵੱਧ ਮਾਤਰਾ ਵਿਚ ਪੈਟਰੋਲ ਜਾਂ ਡੀਜ਼ਲ ਖ਼ਰੀਦ ਕੇ ਸਟਾਕ ਨਾ ਕਰਨ।

 

ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ, ਤਾਂ ਜੋ ਨਾਗਰਿਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News