Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ ।

ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ ।

SHARE ARTICLE

102 Views

ਹਾਲੈਂਡ 13 ਅਪ੍ਰੈਲ (ਖਿੜਿਆ ਪੰਜਾਬ)। ਮਨੁੱਖੀ ਹੱਕਾਂ ਦੇ ਰਾਖੇ, ਤੇਗ਼ ਦੇ ਧਨੀ, ਸ੍ਰਿਸ਼ਟ ਦੀ ਚਾਦਰ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤ ਨੂੰ ਸਰਵਣ ਕਰਵਾਇਆ ਗਿਆ। ਇਸ ਉਪਰੰਤ ਦਿਵਾਨ ਦੀ ਆਰੰਭਤਾ ਬੱਚਿਆਂ ਵੱਲੋ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਉਪਰੰਤ ਲੋਕਲ ਸੰਗਤ ਦੇ ਜੱਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਦੀ ਗੁਰਮਤਿ ਸੰਗੀਤ ਦੇ ਵਿਦਿਆਰਥੀ ਭਾਈ ਯੁਵਰਾਜ ਸਿੰਘ ਅਤੇ ਭਾਈ ਰਾਜਵੀਰ ਸਿੰਘ ਜੋ ਕਿ ਵਿਸ਼ੇਸ਼ ਕਰਕੇ ਪਹੁੰਚੇ ਸਨ ਨੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਨਾਲ ਸਾਂਝ ਪਾਈ। ਅਖੀਰ ਮੁੱਖ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸੰਗਤਾਂ ਨੂੰ ਸ਼ਬਦ ਕੀਰਤਨ, ਗੁਰ-ਇਤਿਹਾਸ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਦਰਸ਼ਨ ਅਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ। ਜਿਸਦਾ ਸੰਗਤਾਂ ਨੇ ਲਾਹਾ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਜਰਮਨ ਤੋ ਪਹੁੰਚੇ ਭਾਈ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਜੀ ਆਇਆਂ ਕਹਿੰਦੇ ਹੋਏ ਧੰਨਵਾਦ ਕੀਤਾ। ਇਸ ਸਮੇਂ ਸਮੂੰਹ ਗੁਰਦੁਆਰਾ ਸਾਹਿਬ ਦੇ ਸਮੂੰਹ ਟਰੱਸਟੀ ਸੇਵਾਦਾਰ, ਪ੍ਰਬੰਧਕ ਕਮੇਟੀ ਸੇਵਾਦਾਰ ਅਤੇ ਸਮੂੰਹ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News