Home » ਸੰਸਾਰ » ਜਰਮਨੀ » ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ , 17 ਪਰਾਣੀ ਚੜੇ ਗੁਰੂ ਕੇ ਜਹਾਜੇ।

ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ , 17 ਪਰਾਣੀ ਚੜੇ ਗੁਰੂ ਕੇ ਜਹਾਜੇ।

SHARE ARTICLE

22 Views

ਜਰਮਨੀ 13 ਅਪ੍ਰੈਲ (ਖਿੜਿਆ ਪੰਜਾਬ) ਵਿਸਾਖੀ ਦੇ ਪਾਵਨ ਦਿਹਾੜੇ ਦੇ ਸੰਬੰਧ ਵਿੱਚ ਅੱਜ ਗੁਰਦੁਆਰਾ ਸਿੱਖ ਸੈਂਟਰ ਫ੍ਰੈਂਕਫਰਟ, ਜਰਮਨੀ ਵਿਖੇ ਅੰਮ੍ਰਿਤ ਸੰਚਾਰ ਦਾ ਪਵਿੱਤਰ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਇਆ ਗਿਆ।

ਇਸ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਸਦਕਾ ਲਗਭਗ 15 ਤੋਂ 17 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਪੰਜਾਂ ਪਿਆਰਿਆਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਬਖ਼ਸ਼ੀ ਹੋਈ ਅੰਮ੍ਰਿਤ ਦੀ ਦਾਤ ਪ੍ਰੇਮੀਆਂ ਨੂੰ ਛਕਾਈ ਗਈ।

ਇਸ ਪਵਿੱਤਰ ਮੌਕੇ ਅੰਮ੍ਰਿਤ ਛਕਣ ਵਾਲੇ ਸਿੰਘਾਂ ਅਤੇ ਸਿੰਘਣੀਆਂ ਨੂੰ ਗੁਰੂ ਦੀ ਰਹਿਤ ਮਰਿਆਦਾ ਵਿੱਚ ਜੀਵਨ ਬਿਤਾਉਣ, ਨਾਮ ਬਾਣੀ ਨਾਲ ਜੁੜੇ ਰਹਿਣ ਅਤੇ ਗੁਰੂ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਦੀ ਸਿੱਖਿਆ ਵੀ ਦਿੱਤੀ ਗਈ।

ਸਮਾਗਮ ਉਪਰੰਤ ਪੰਜਾਂ ਪਿਆਰਿਆਂ ਦੀ ਹਾਜ਼ਰੀ ਵਿੱਚ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਨਾਲ ਅੰਮ੍ਰਿਤ ਛਕਣ ਵਾਲਿਆਂ ਨੂੰ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਨੂਪ ਸਿੰਘ ਜੀ, ਭਾਈ ਗੁਰਦਿਆਲ ਸਿੰਘ ਲਾਲੀ ਜੀ, ਭਾਈ ਸਤਨਾਮ ਸਿੰਘ ਜੀ, ਭਾਈ ਕਰਨੈਲ ਸਿੰਘ ਜੀ ਪਰਦੇਸੀ, ਭਾਈ ਹੀਰਾ ਸਿੰਘ ਜੀ ਅਤੇ ਭਾਈ ਰੁਲਦਾ ਸਿੰਘ ਜੀ ਹਾਜ਼ਰ ਸਨ। “ਪੰਜ ਪਿਆਰੇ, ਜੋ ਹਮੇਸ਼ਾਂ ਦੀ ਤਰ੍ਹਾਂ ਯੂਰਪ ਦੀ ਧਰਤੀ ‘ਤੇ ਅੰਮ੍ਰਿਤ ਸੰਚਾਰ ਦੀ ਮਹਾਨ ਸੇਵਾ ਨਿਭਾ ਰਹੇ ਹਨ, ਉਹਨਾਂ ਦੀਆਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਸ ਤੌਰ ‘ਤੇ ਸਲਾਘਾ ਕੀਤੀ ਗਈ।”

ਭਾਈ ਹਰਸਿਮਰਨਜੀਤ ਸਿੰਘ ਜੀ ਨੇ ਅੰਮ੍ਰਿਤ ਸੰਚਾਰ ਸਮੇਂ ਪਹਿਰੇ ਦੀ ਡਿਊਟੀ ਨਿਭਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਛਕਣ ਵਾਲੇ ਸਿੰਘਾਂ ਅਤੇ ਸਿੰਘਣੀਆਂ ਨੂੰ ਵਧਾਈ ਦਿੱਤੀ ਗਈ।

ਸਮਾਗਮ ਦੌਰਾਨ ਅੰਮ੍ਰਿਤ ਛਕਣ ਵਾਲੇ ਸਿੰਘਾਂ ਅਤੇ ਸਿੰਘਣੀਆਂ ਦੇ ਚਿਹਰਿਆਂ ’ਤੇ ਚੜ੍ਹਦੀ ਕਲਾ ਦੇ ਦਰਸ਼ਨ ਹੋ ਰਹੇ ਸਨ। ਸਭ ਇਕ-ਦੂਜੇ ਨੂੰ ਫਤਿਹ ਬੁਲਾ ਕੇ ਵਧਾਈਆਂ ਦੇ ਰਹੇ ਸਨ। ਸੰਗਤਾਂ ਵੱਲੋਂ ਵੀ ਅੰਮ੍ਰਿਤਧਾਰੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲੇ ਚੜ੍ਹਦੀ ਕਲਾ ਨਾਲ ਹੋਈ ਸੰਪੰਨ ਨੌਜਵਾਨ ਸੇਵਕ ਸਭਾ ਕਪੂਰਥਲਾ ਵੱਲੋਂ ਸ਼ਹਿਰ ਨਿਵਾਸੀ ਸੰਗਤਾਂ ਅਤੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕ ਜਨਾਂ ਦਾ ਕੀਤਾ ਗਿਆ ਧੰਨਵਾਦ