Home » ਮਾਝਾ » ਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਖਾਲੜਾ ਦੀ ਬਰਸੀ 24 ਅਪ੍ਰੈਲ ਨੂੰ ਮਨਾਈ ਜਾਵੇਗੀ

ਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਖਾਲੜਾ ਦੀ ਬਰਸੀ 24 ਅਪ੍ਰੈਲ ਨੂੰ ਮਨਾਈ ਜਾਵੇਗੀ 

SHARE ARTICLE

42 Views

ਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਖਾਲੜਾ ਦੀ ਬਰਸੀ 24 ਅਪ੍ਰੈਲ ਨੂੰ ਮਨਾਈ ਜਾਵੇਗੀ

 

 

 

 

ਖਾਲੜਾ 21 ਅਪ੍ਰੈਲ/ਗੁਰਪ੍ਰੀਤ ਸਿੰਘ ਸੈਡੀ/ਸਥਾਨਕ ਕਸਬਾ ਖਾਲੜਾ ਮੰਡੀ ਦੇ ਜੰਮਪਲ ਸ਼ਹੀਦ ਹਰਜਿੰਦਰ ਸਿੰਘ ਕਾਰਗਿੱਲ 24/4/ 2001 ਨੂੰ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਕਾਰਗਿੱਲ ਵਿੱਚ ਸ਼ਹੀਦ ਹੋ ਗਏ ਸਨ।ਉਹਨਾਂ ਦੇ ਜੱਦੀ ਖਾਲੜਾ ਮੰਡੀ ਪੁਰਾਣੀ ਬੈਂਕ ਵਾਲੀ ਗਲੀ ਵਿਖੇ 22/4/26 ਸ਼ੁਕਰਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 24/4/ 2026 ਨੂੰ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਪੈਣਗੇ ਭੋਗ ਪੈਣ ਤੋਂ ਬਾਅਦ ਕੀਰਤਨ ਜਥੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਅਤੇ ਇਸ ਤੋਂ ਬਾਅਦ ਵਿੱਚ ਗੁਰੂ ਦਾ ਲੰਗਰ ਸੰਗਤਾਂ ਵਿੱਚ ਅਤੁੱਟ ਵਰਤਾਇਆ ਜਾਵੇਗਾ। ਅਤੇ ਸਮੂਹ ਪਰਿਵਾਰ ਵੱਲੋਂ ਸਰਦਾਰ ਹਰਜਿੰਦਰ ਸਿੰਘ ਕਾਰਗਿਲ ਦੀ ਬਰਸੀ ਦੇ ਹੁੰਮ ਹੁਮਾ ਕੇ ਪਹੁੰਚਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਬਰਸੀ ਵਿੱਚ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦੀ ਹੋਵਾਂਗੇ। ਸੰਗਤਾਂ ਆਪਣਾ ਕੀਮਤੀ ਸਮਾਂ ਕੱਢ ਕੇ ਇਸ ਬਰਸੀ ਵਿੱਚ ਸ਼ਾਮਿਲ ਹੋਣਾ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News