Home » ਮਾਝਾ » ਸ਼੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ) ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਫੈਸਲਾ ਸਲਾਘਾਯੋਗ ਫੇਸਲਾ – ਸੁਰਜੀਤ ਸਿੰਘ ਭੁੱਚਰ।

ਸ਼੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ) ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਫੈਸਲਾ ਸਲਾਘਾਯੋਗ ਫੇਸਲਾ – ਸੁਰਜੀਤ ਸਿੰਘ ਭੁੱਚਰ।

SHARE ARTICLE

40 Views

ਖਾਲੜਾ 25 ਅਪ੍ਰੈਲ (ਗੁਰਪ੍ਰੀਤ ਸਿੰਘ) ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਵਾਲੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਵਜੋਂ ਐਲਾਨ ਕੀਤਾ ਗਿਆ ਹੈ, ਜੋ ਕਿ ਬਹੁਤ ਵਧੀਆ ਫੈਸਲਾ ਹੈ। ਬਾਕੀ ਪੰਥਕ ਧਿਰਾਂ ਨੂੰ ਵੀ ਇਸ ਫੈਸਲੇ ਦੀ ਹਮਾਇਤ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਨੂੰ ਅੱਜ ਪੇਸ਼ ਗੰਭੀਰ ਹਾਲਾਤ ਵਿਚੋਂ ਬਾਹਰ ਕੱਢਿਆ ਜਾ ਸਕੇ ਕਿਉਕਿ ਇਸ ਤੋਂ ਪਹਿਲਾਂ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਪੰਜਾਬ ਦੇ ਲੋਕਾਂ ਨੇ ਦੇਖ ਲਈਆਂ ਹਨ। ਨਾ ਨਸ਼ਾ ਖਤਮ ਹੋਇਆ, ਨਾ ਬੇਰੁਜ਼ਗਾਰੀ ਖਤਮ ਹੋਈ, ਨਾ ਪੰਜਾਬ ਦਾ ਕਰਜ਼ਾ ਲੱਥਾ, ਨਾ ਅਮਨ ਕਾਨੂੰਨ ਦੇ ਹਾਲਾਤ ਠੀਕ ਹੋਏ। ਇਹ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਆਜ਼ਾਦੀ ਘੁਲਾਟੀਏ, ਗੁਰੂਦੁਆਰਾ ਸੁਧਾਰ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਲਗਾਤਾਰ ਤਿੰਨ ਸਾਲ ਆਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਨਜ਼ਰਬੰਦ ਰੱਖਿਆ ਗਿਆ ਪਰ ਹੁਣ ਐਨ ਐਸ ਏ ਹਟਾਉਣ ਦੇ ਬਾਵਜੂਦ ਅਤੇ ਉਸ ਖਿਲਾਫ ਪੰਜਾਬ ਵਿੱਚ ਕੇਸ ਹੋਣ ਦੇ ਬਾਵਜੂਦ ਆਸਾਮ ਦੀ ਜੇਲ੍ਹ ਵਿੱਚ ਬੰਦ ਰੱਖਣਾ ਹਲਕਾ ਖਡੂਰ ਸਾਹਿਬ ਦੇ ਲੱਖਾਂ ਵੋਟਰਾਂ ਨਾਲ ਅਨਿਆਇ ਹੈ। ਪੰਜਾਬ ਨੂੰ ਅੱਜ ਦਰਪੇਸ਼ ਗੰਭੀਰ ਹਾਲਾਤ ਵਿਚੋਂ ਬਾਹਰ ਕੱਢਣ ਲਈ ਇਕ ਪੰਥਕ ਸਰਕਾਰ ਦੀ ਲੋੜ ਹੈ ਜੋ ਸਮੂਹ ਪੰਜਾਬੀ ਭਾਈਚਾਰੇ ਨੂੰ ਨਾਲ ਲੈ ਕੇ ਪੰਜਾਬ ਨੂੰ ਸੁਨਿਹਰੀ ਦੌਰ ਵਿੱਚ ਲੈ ਜਾਵੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦੀਆਂ ਸਮੂਹ ਪੰਥਕ ਧਿਰਾਂ ਇਕੱਠੀਆਂ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਹਿਮਾਇਤ ਦੇਣ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਲਾਵਤਨੀ ਕੱਟ ਰਹੇ ਭਾਈ ਕੁਲਦੀਪ ਸਿੰਘ (ਨਿਹੰਗ) ਦੇ ਪਿਤਾ ਸ.ਤੇਜਾ ਸਿੰਘ ਬੱਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ 👉 ਭਾਈ ਰਘਵੀਰ ਸਿੰਘ ਨੇ ਭਾਈ ਫੌਜਾ ਸਿੰਘ ਨਾਲ 13 ਅਪ੍ਰੈਲ 1978 ਨੂੰ ਕੀਤੀ ਸੀ ਸ਼ਹਾਦਤ ਪ੍ਰਾਪਤ

ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ 31 ਮੈਂਬਰੀ ਕਮੇਟੀ ਵਲੋਂ ਭਾਰਤ ਦੀ 11 ਮੈਂਬਰੀ ਕਮੇਟੀ ਭੰਗ ਕਰਕੇ ਨਵੀਂ 5 ਮੈਂਬਰੀ ਕਮੇਟੀ ਬਣਾਈ ਗਈ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਖਿਲਾਫ਼ ਕੀਤੀ ਜਾਏਗੀ ਲੋੜੀਂਦੀ ਕਾਰਵਾਈ 👉 ਪੰਜ ਪਿਆਰਿਆਂ ਵੱਲੋਂ ਨਿਸ਼ਕਾਮ ਕੀਰਤਨ ਕਰਨ ਦਾ ਹੁਕਮ ਅਖੰਡ ਕੀਰਤਨੀ ਜਥੇ ਦੇ ਕੀਰਤਨੀ ਸਿੰਘ ਸਿੰਘਣੀਆਂ ਉੱਤੇ ਰਹੇਗਾ ਲਾਗੂ