Home » ਸੰਸਾਰ » ਯੂਰਪ » ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਵਿਖੇ ਸਜਾਏ ਗਏ ਨਗਰ ਕੀਰਤਨ। ਇੰਟਰਨੈਸ਼ਨਲ ਢਾਡੀ ਜੱਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਬੀਰ ਰੱਸੀ ਵਾਰਾਂ ਦੇ ਨਾਲ ਸੰਗਤਾਂ ਨੂੰ ਕੀਤਾ ਨਿਹਾਲ।

ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਵਿਖੇ ਸਜਾਏ ਗਏ ਨਗਰ ਕੀਰਤਨ। ਇੰਟਰਨੈਸ਼ਨਲ ਢਾਡੀ ਜੱਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਬੀਰ ਰੱਸੀ ਵਾਰਾਂ ਦੇ ਨਾਲ ਸੰਗਤਾਂ ਨੂੰ ਕੀਤਾ ਨਿਹਾਲ।

SHARE ARTICLE

9 Views

ਬੈਲਜ਼ੀਅਮ 28 ਅਪ੍ਰੈਲ (ਸੰਦੀਪ ਸਿੰਘ ਖਾਲੜਾ) ਯੌਰਪ ਦੀ ਧਰਤੀ ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ । ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਰਮਜੀਤ ਸਿੰਘ ਹੋਰਾਂ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਜੋ ਕਿ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਨਗਰ ਕੀਰਤਨ ਦੇ ਵਿੱਚ ਸੰਗਤਾਂ ਨੇ ਗੁਰਬਾਣੀ ਕੀਰਤਨ ਹਰ ਜਸ ਦੇ ਨਾਲ ਪ੍ਰੀਤ ਪਾਈ , ਇਸ ਵਕਤ ਪੰਜਾਬ ਤੋਂ ਉਚੇਚੇ ਤੌਰ ਤੇ ਪਹੁੰਚੇ ਇੰਟਰਨੈਸ਼ਨਲ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਹੋਰਾਂ ਦੇ ਜਥੇ ਵੱਲੋਂ ਬੀਰ ਰਸੀ ਵਾਰਾਂ ਅਤੇ ਗੁਰੂ ਇਤਿਹਾਸ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਕਡਿਆਣਾ ਨੇ ਕਿਹਾ ਕਿ ਸਿੱਖ ਦੇਸ਼ ਹੋਵੇ ਜਾਂ ਵਿਦੇਸ਼ ਜਿੱਥੇ ਵੀ ਜਾਂਦੇ ਹਨ ਉੱਥੇ ਹੀ ਦਸਾਂ ਨੌਹਾਂ ਦੀ ਕਿਰਤ ਕਾਰ ਕਰਦਿਆਂ ਹੋਇਆਂ ਜਿੱਥੇ ਆਪਣੇ ਪਰਿਵਾਰਾਂ ਨੂੰ ਨੂੰ ਪਾਲਦੇ ਹਨ ਉਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਅਤੇ ਅਕਾਲ ਪੁਰਖ ਨੂੰ ਆਪਣੀ ਸੁਰਤ ਵਿੱਚ ਟਿਕਾ ਕੇ ਵਹਿਮਾ ਭਰਮਾ ਕਰਮਕਾਂਡਾਂ ਤੋਂ ਬਚ ਕੇ ਆਪਣੇ ਦਸਵੰਧ ਦੇ ਨਾਲ ਲੋਕ ਭਲਾਈ ਦੇ ਕਾਰਜ ਕਰਦਿਆਂ ਹੋਇਆਂ ਬਾਬੇ ਨਾਨਕ ਦੇ ਪੰਥ ਅਤੇ ਸਿਧਾਂਤ ਨੂੰ ਦੁਨੀਆਂ ਦੇ ਵਿੱਚ ਪਰਚਾਰਦੇ ਹਨ, ਇਸ ਸਮੇਂ ਗਤਕਾ ਪਾਰਟੀਮੀਰੀ ਪੀਰੀ ਅਖਾੜਾ ਫਰਾਂਸ ਦੇ ਵੱਲੋਂ ਗਤਕੇ ਦੇ ਜੋਹਰ ਦਿਖਾਏ ਗਏ, ਇਸ ਵਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਬੜੇ ਸੁਚੱਜੇ ਢੰਗ ਦੇ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਵਾਸਤੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ ਅਤੇ ਸੰਗਤਾਂ ਨੇ ਦੂਰੋਂ ਨੇੜੋ ਪਹੁੰਚ ਕੇ ਇਸ ਨਗਰ ਕੀਰਤਨ ਦੇ ਵਿੱਚ ਹਾਜ਼ਰੀਆਂ ਭਰੀਆਂ, ਨਗਰ ਕੀਰਤਨ ਦੇ ਦੌਰਾਨ ਸਥਾਨਕ ਪ੍ਰਸ਼ਾਸਨ ਦੇ ਵੱਲੋਂ ਵੀ ਬਹੁਤ ਵਧੀਆ ਤਰੀਕੇ ਦੇ ਨਾਲ ਸਹਿਯੋਗ ਦਿੱਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਮੁੱਖ ਸੇਵਾਦਾਰ ਭਾਈ ਸੁਰਜੀਤ ਸਿੰਘ , ਸੈਕਟਰੀ ਗੁਰਨਾਮ ਸਿੰਘ, ਭਾਈ ਉੰਕਾਰ ਸਿੰਘ, ਭਾਈ ਜਸਬੀਰ ਸਿੰਘ, ਭਾਈ ਸੁਰਜੀਤ ਸਿੰਘ ਤੋਂ ਇਲਾਵਾ ਬੀਬੀ ਬਲਵੰਤ ਕੌਰ, ਬੀਬੀ ਸਿਮਰਨਜੀਤ ਕੌਰ ਹੋਰਾਂ ਵੱਲੋਂ ਅਹਿਮ ਸੇਵਾਵਾਂ ਨਿਭਾ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ