Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਬੱਚਿਆਂ ਦੇ ਗੁਰਮਤਿ ਕੈਂਪ ਦੀ ਹੋਈ ਸ਼ੁਰੂਆਤ।

ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਬੱਚਿਆਂ ਦੇ ਗੁਰਮਤਿ ਕੈਂਪ ਦੀ ਹੋਈ ਸ਼ੁਰੂਆਤ।

SHARE ARTICLE

287 Views

ਹੌਲੈਂਡ 28 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਬੱਚਿਆਂ ਦੀਆਂ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦਾ ਇੱਕ ਹਫ਼ਤੇ ਦਾ ਗੁਰਮਤਿ ਟ੍ਰੇਨਿੰਗ ਅਤੇ ਸਖਸ਼ੀਅਤ ਉਸਾਰੀ ਕੈਂਪ ਬੜੀ ਚੜ੍ਹਦੀ ਕਲਾ ਨਾਲ ਆਰੰਭ ਹੋਇਆ। ਕੈਂਪ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹੋਈ। ਗਿਆਨੀ ਗੁਰਨਿਸ਼ਾਨ ਸਿੰਘ ਨੇ ਗੁਰੂ ਸਾਹਿਬ ਜੀ ਦੇ ਅੱਗੇ ਅਰਦਾਸ ਕਰਕੇ ਹੁਕਮਨਾਮਾ ਲੈ ਕੇ ਕੈਂਪ ਦੀ ਆਰੰਭਤਾ ਕੀਤੀ। ਪਹਿਲੇ ਦਿਨ ਹੀ 35 ਬੱਚਿਆਂ ਨੇ ਭਾਗ ਲਿਆ। ਇਸ ਸਮੇਂ ਬੱਚਿਆਂ ਦੇ ਮਾਪਿਆਂ ਅਤੇ ਸੰਗਤਾਂ ਨੇ ਵੀ ਹਾਜ਼ਰੀ ਭਰੀ। ਕੈਂਪ ਦੇ ਆਰੰਭਕ ਸ਼ਬਦ ਸ: ਜਸਪਾਲ ਸਿੰਘ ਹੋਰਾਂ

ਨੇ ਕਹੇ ਅਤੇ ਬੱਚਿਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਉਪਰੰਤ ਗਿਆਨੀ ਗੁਰਨਿਸ਼ਾਨ ਸਿੰਘ ਨੇ ਕੈਂਪ ਦਾ ਮਨੋਰਥ ਅਤੇ ਮਹੱਤਵ ਬਾਰੇ ਦੱਸਿਆ, ਇਸ ਸਮੇਂ ਟਰੱਸਟ ਵੱਲੋਂ ਸ ਅਵਤਾਰ ਸਿੰਘ ਤਾਰੀ, ਸ ਸਿੰਗਾਰਾ ਸਿੰਘ, ਸ ਜਸਪਾਲ ਸਿੰਘ, ਬਾਪੂ ਸਿਤਾਰਾ ਸਿੰਘ ਅਤੇ ਪੰਜਾਬੀ ਅਧਿਆਪਕ ਵਜੋ ਸੇਵਾਵਾਂ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ, ਸਹਿਯੋਗੀ ਅਧਿਆਪਕ, ਬੱਚੇ ਅਤੇ ਲੰਗਰ ਲਈ ਸੇਵਾ ਨਿਭਾਅ ਰਹੀਆਂ ਬੀਬੀਆਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News