Home » ਨਵੀਂ ਦਿੱਲੀ » ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

SHARE ARTICLE

25 Views

ਨਵੀਂ ਦਿੱਲੀ 1 ਮਈ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਤੋਂ 1 ਮਈ 2026 ਤੱਕ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ 28 ਅਪ੍ਰੈਲ ਨੂੰ 121 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਨਾਲ ਹੋਈ, ਜਿਨ੍ਹਾਂ ਦੇ ਭੋਗ ਮੁੱਖ ਦਰਬਾਰ ਸਾਹਿਬ ਵਿੱਚ 30 ਅਪ੍ਰੈਲ ਨੂੰ ਪਾਏ ਅਤੇ 584 ਸਹਿਜ ਪਾਠਾਂ ਦੇ ਭੋਗ ਵੀ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਸਜਾਇਆ ਗਿਆ। 1 ਮਈ ਨੂੰ ਧਾਰਮਿਕ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਵਿੱਚ ਭਾਈ ਕੰਵਲਦੀਪ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਸੰਤ ਬਾਬਾ ਹਰਨੇਕ ਸਿੰਘ ਜੀ ਲੰਗਰਾਂ ਵਾਲਿਆਂ ਦਾ ਜੱਥਾ, ਗਿਆਨੀ ਗਗਨਦੀਪ ਸਿੰਘ ਜੀ ਕਥਾਵਾਚਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਜੀ ਹਰੇੜੀ ਵਾਲੇ, ਸੰਤ ਬਾਬਾ ਜਗਤਾਰ ਸਿੰਘ ਜੀ ਕਾਹਨਗੜ੍ਹ ਵਾਲੇ, ਅਨਾਹਦ ਬਾਣੀ ਤੰਤੀ ਸਾਜ ਜਥਾ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਪੰਥ ਦੀਆਂ ਅਨੇਕਾਂ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਵੀ ਹਾਜ਼ਰੀ ਭਰੀ। ਇਸ ਸਮਾਗਮ ਦੌਰਾਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਬਚਨਾਂ ਨੂੰ ਯਾਦ ਕੀਤਾ ਗਿਆ ਕਿ ਉਨ੍ਹਾਂ ਦਾ ਸੰਕਲਪ ਸੀ ਕਿ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਉਨ੍ਹਾਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਗੁਰਮਤਿ ਅਧਾਰਤ ਜੀਵਨ ਵੀ ਦਿੱਤਾ ਜਾਵੇ। ਅੱਜ ਪੰਜਾਬ ਨੂੰ ਐਸੇ ਗੁਰਸਿੱਖ ਆਗੂਆਂ ਅਤੇ ਅਫਸਰਾਂ ਦੀ ਬਹੁਤ ਲੋੜ ਹੈ। ਕਲਗੀਧਰ ਟ੍ਰਸਟ ਇਸ ਵਿੱਚ ਮਹੱਤਵਪੂਰਣ ਯੋਗਦਾਨ ਪਾ ਰਿਹਾ ਹੈ। ਕਲਗੀਧਰ ਟ੍ਰਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਜੀ ਅਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਜੀ ਨੇ ਸਭ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਸੰਸਕਾਰਾਂ ਤੇ ਸੰਕਲਪਾਂ ਨੂੰ ਅੱਗੇ ਵਧਾਉਣ ਲਈ ਟ੍ਰਸਟ ਪੂਰੇ ਉਤਸ਼ਾਹ ਨਾਲ ਜੁਟਿਆ ਹੋਇਆ ਹੈ। ਅੰਤ ਵਿੱਚ ਸਮੂਹ ਸੰਗਤ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਮਿਸ਼ਨ ਤੇ ਅਦੁੱਤੀ ਸੇਵਾ ਨੂੰ ਯਾਦ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ