Home » ਮਾਝਾ » ਭਿੱਖੀਵਿੰਡ ਦੇ ਸਾਡਪੁਰਾ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਭਿੱਖੀਵਿੰਡ ਦੇ ਸਾਡਪੁਰਾ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

SHARE ARTICLE

262 Views

ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜ਼ਿਲਾ ਤਰਨਤਾਰਨ ਦੇ ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਸਾਡਪੁਰਾ ਵਿਖੇ ਅੱਜ ਇੱਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ।ਇਕੱਤਰ ਜਾਣਕਾਰੀ ਅਨੁਸਾਰ ਚੇਲਾ ਮੋੜ ਵਸਨੀਕ ਰਸ਼ਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਜੋ ਕਿ ਆਪਣੀ ਸਵਿਫਟ ਕਾਰ ਤੇ ਸਵਾਰ ਹੋ ਕੇ ਪਿੰਡ ਸਾਡਪੁਰਾ ਵਿੱਚੋਂ ਦੀ ਲੰਘ ਰਿਹਾ ਸੀ ਜਿਸ ਨੂੰ ਪਿੱਛੋਂ ਆਉਂਦੀ ਇੱਕ ਤੇਜ਼ ਰਫਤਾਰ ਥਾਰ ਨੇ ਰੋਕ ਲਿਆ ਅਤੇ ਉਸ ਵਿੱਚੋਂ ਉੱਤਰੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਲਤ ਕਰ ਦਿੱਤਾ ਇੱਥੇ ਦੱਸਣਾ ਬਣਦਾ ਹੈ ਕਿ ਮ੍ਰਿਤਕ ਨੌਜਵਾਨ ਵੱਲੋਂ ਵੀ ਆਪਣਾ ਪਿਸਤੌਲ ਕੱਢਿਆ ਗਿਆ ਪਰ ਉਹ ਗੋਲੀ ਨਹੀਂ ਚਲਾ ਸਕਿਆ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਬਣਦੀ ਕਾਰਵਾਈ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਕਿਹਾ ਕਿ ਪ੍ਰੀਵਾਰ ਦੇ ਬਿਆਨ ਦੇ ਆਧਾਰ ਤੇ ਕੇਸ ਰਜਿਸਟਰ ਕਰ ਕੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News