Home » ਨਵੀਂ ਦਿੱਲੀ » ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

SHARE ARTICLE

198 Views

ਨਵੀਂ ਦਿੱਲੀ, 4 ਮਈ (ਮਨਪ੍ਰੀਤ ਸਿੰਘ ਖਾਲਸਾ):-ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਦਿਹਾੜਾ 22 ਵੈਸਾਖ, 6 ਮਈ ਨੂੰ ਉਹਨਾਂ ਦੇ ਪਿੰਡ ਪੰਜਵੜ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਬੀਬੀਆਂ ਦੀ ਗਾਥਾ ਨੂੰ ਵੀ ਜਾਰੀ ਕੀਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥਾ ਪੰਚ ਪ੍ਰਧਾਨੀ ਵਲੋਂ ਜਾਰੀ ਇਕ ਬਿਆਨ ’ਚ ਭਾਈ ਦਲਜੀਤ ਸਿੰਘ ਖਾਲਸਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀਤਾ। ਉਹਨਾਂ ਦੱਸਿਆ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਨੂੰ ਸਮਰਪਤ ‘ਕੌਰਨਾਮਾ-੩’ ਕਿਤਾਬ ’ਚ ਦਰਜ਼ ਸਹੀਦ ਬੀਬੀਆਂ ਦੀ ਵਾਰਤਾ ਨੂੰ ਤਿੰਨ ਹਿੱਸਿਆਂ ’ਚ ਵੰਡਿਆ ਗਿਆ ਹੈ। ਉਹਨਾਂ ਕਿਹਾ ਕਿ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ’ਚ ਰਾਗੀ ਸਿੰਘ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪੰਥਕ ਆਗੂ ਆਪਣੇ ਵਿਚਾਰ ਰੱਖਣਗੇ। ਇਸ ਮੌਕੇ ਉਹਨਾਂ ਨਾਲ ਭਾਈ ਨਰਾਇਣ ਸਿੰਘ ਚੋੜਾ, ਭਾਈ ਭੁਪਿਦਰ ਸਿੰਘ ਭਲਵਾਨ, ਸਤਨਾਮ ਸਿੰਘ ਝੰਜੀਆ ਤੇ ਸੁਖਦੇਵ ਸਿੰਘ ਢੋਡ ਵੀ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ