ਨਵੀਂ ਦਿੱਲੀ 7 ਮਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਕਾਰ ਵੱਲੋਂ ਜਬਰੀ ਥੋਪੇ ਗਏ ਨਵੇਂ ਕਾਨੂੰਨ ਦੇ ਸ਼ੁਕਰਾਨੇ ਦੇ ਨਾਮ ਆਪਣੇ ਸਿਆਸੀ ਹਿੱਤਾਂ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਯਾਤਰਾ ਦੀ ਆਰੰਭਤਾ ਮੌਕੇ ਜਿਸ ਤਰ੍ਹਾਂ ਸੰਗਤ ਨੇ ਨਕਾਰਿਆ ਹੈ । ਉਸਤੋਂ ਮੁੱਖ ਮੰਤਰੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਕੌਮ ਇਸ ਨਵੇਂ ਕਾਨੂੰਨ ਨੂੰ ਕਦੇ ਚਿੱਤ ਵੀ ਪ੍ਰਵਾਨ ਨਹੀਂ ਕਰੇਗੀ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਇਹ ਕਨੂੰਨ ਕੌਮ ਦੀਆਂ ਭਾਵਨਾਵਾਂ ਦੇ ਉਲਟ ਜਾਕੇ ਬਣਾਇਆ ਗਿਆ ਹੈ । ਇਹ ਕਿਸੇ ਵੀ ਸਰਕਾਰ ਨੂੰ ਹੱਕ ਨਹੀਂ ਕਿ ਉਹ ਗੁਰੂ ਸਾਹਿਬ ਤੇ ਸਿੱਖ ਦੇ ਵਿਚਕਾਰ ਆਏ । ਇਸਦੇ ਨਾਲ ਹੀ ਅੱਜ ਯਾਤਰਾ ਆਰੰਭ ਕਰਨ ਵੇਲੇ ਸਿੱਖ ਰਹਿਤ ਮਰਿਆਦਾ ਦੇ ਉਲਟ ਜਾ ਕੇ ਬਲਦੇਵ ਸਿੰਘ ਵਡਾਲਾ ਵੱਲੋਂ ਭਗਵੰਤ ਮਾਨ ਜੋ ਕਿ ਇੱਕ ਪਤਿਤ ਸਿੱਖ ਹੈ । ਉਸਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਹੈ ਉਹ ਬੇਹੱਦ ਸ਼ਰਮਨਾਕ ਗੱਲ ਹੈ ਕਿ ਜੋ ਇਨਸਾਨ ਸ੍ਰੀ ਦਰਬਾਰ ਸਾਹਿਬ ਦਾ ਹਜ਼ੂਰੀ ਰਾਗੀ ਰਿਹਾ ਹੋਵੇ ਤੇ ਉਹ ਨਿੱਜੀ ਲਾਲਚ ਤੇ ਲਾਲਸਾਵਾਂ ਕਾਰਨ ਇੱਕ ਪਤਿਤ ਦੀ ਅਰਦਾਸ ਤਖ਼ਤ ਸਾਹਿਬ ਤੇ ਕਰੇ ਜਦਕਿ ਸਿੱਖ ਰਹਿਤ ਮਰਿਆਦਾ ਇਹ ਸਪੱਸ਼ਟ ਕਰਦੀ ਹੈ ਕਿ ਕਿਸੇ ਵੀ ਪਤਿਤ ਦੀ ਅਰਦਾਸ ਤਖਤ ਸਾਹਿਬ ਤੇ ਨਹੀਂ ਹੋ ਸਕਦੀ ।
ਭਾਈ ਬਲਦੇਵ ਸਿੰਘ ਵਡਾਲਾ ਨੂੰ ਚਾਹੀਦਾ ਹੈ ਕਿ ਆਪਣੀ ਨਿੱਜੀ ਲਾਲਸਾ ਕਾਰਨ ਉਸਨੇ ਜੋ ਇਹ ਗਲਤੀ ਕੀਤੀ ਹੈ । ਇਸਦੇ ਸੰਗਤ ਕੋਲੋ ਵੀ ਮਾਫ਼ੀ ਮੰਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਤ ਤੋਂ ਵੀ ਉਸਨੂੰ ਆਪਣੀ ਇਸ ਗਲਤੀ ਲਈ ਮਾਫ਼ੀ ਮੰਗਣੀ ਚਾਹੀਦੀ ਹੈ । ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਸਿਆਸਤ ਕਰਨੀ ਹੈ ਜੀ ਸਦਕੇ ਕਰੇ । ਪਰ ਇੱਕ ਗੱਲ ਸਮਝ ਲਵੇ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖਲ ਸਿੱਖ ਕਦੇ ਚਿੱਤ ਵੀ ਬਰਦਾਸ਼ਤ ਨਹੀਂ ਕਰਨਗੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








