Home » ਮਾਝਾ » ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸ਼ੁੱਧ ਪੰਜਾਬੀ ਅਤੇ ਪੇਂਟਿੰਗ ਮੁਕਾਬਲੇ 18 ਮਈ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਹੋਣਗੇ। ਸਕੂਲਾਂ ਦੇ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ : ਟੀਮ ਦਸਤੂਰ ਇ ਦਸਤਾਰ ਲਹਿਰ

ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸ਼ੁੱਧ ਪੰਜਾਬੀ ਅਤੇ ਪੇਂਟਿੰਗ ਮੁਕਾਬਲੇ 18 ਮਈ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਹੋਣਗੇ। ਸਕੂਲਾਂ ਦੇ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ : ਟੀਮ ਦਸਤੂਰ ਇ ਦਸਤਾਰ ਲਹਿਰ

SHARE ARTICLE

22 Views

ਪੱਟੀ 14 ਮਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸਰਹੰਦ ਫਤਿਹ ਦਿਵਸ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ, ਸਿੱਖ ਪ੍ਰਚਾਰਕ ਭਾਈ ਗੁਰਦੀਪ ਸਿੰਘ ਜੀ ਮੁੰਡਾ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਮਿਤੀ 18 ਮਈ ਦਿਨ ਸੋਮਵਾਰ ਨੂੰ ਸਵੇਰੇ 8-45 ਤੋਂ 12-30 ਤੱਕ ਗੁਰੂ ਨਾਨਕ ਸਾਹਿਬ ਜੀ ਦੇ ਜੱਦੀ ਪਿੰਡ ਅਤੇ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਨਗਰ ਡੇਹਰਾ ਸਾਹਿਬ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ, ਪੇਂਟਿੰਗ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਵੱਲੋਂ ਨਿਯੁਕਤ ਕੀਤੇ ਗਏ ਬਾਬਾ ਕੁਲਵਿੰਦਰ ਸਿੰਘ ਜੀ, ਭਾਈ ਗੁਰਦੇਵ ਸਿੰਘ ਮੁੰਡਾ ਪਿੰਡ ਸਿੱਖ ਪ੍ਰਚਾਰਕ, ਮੈਨੇਜਰ ਭਾਈ ਨਿਰਮਲ ਸਿੰਘ ਅਤੇ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਦਸਤਾਰ, ਦੁਮਾਲਾ ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ , ਪੇਂਟਿੰਗ ਮੁਕਾਬਲੇ ਵਿੱਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਦਸਤਾਰ, ਦੁਮਾਲਾ ਅਤੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਦਸਤਾਰ, ਦੁਮਾਲਾ ,ਬਾਜ ਪਿਨ, ਸ਼ੀਸ਼ਾ, ਏ ਫੋਰ ਸ਼ੀਟ, ਰੰਗ, ਜਮੈਟਰੀ ਬਾਕਸ, ਫੁੱਟਾ ਅਤੇ ਹੋਰ ਲੋੜੀੰਦਾ ਸਮਾਨ ਆਪਣਾ ਲੈ ਕੇ ਆਉਣਗੇ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜ਼ਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਸਕੂਲਾਂ ਦੇ ਪ੍ਰਬੰਧਕ , ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ 18 ਮਈ ਨੂੰ ਨਿਯਤ ਸਮੇਂ ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਗ੍ਰੰਥੀ ਭਾਈ ਜਰਨੈਲ ਸਿੰਘ, ਜਥੇਦਾਰ ਪਿਆਰਾ ਸਿੰਘ, ਭਾਈ ਸੁਖਜੀਤ ਸਿੰਘ, ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਤਰਸੇਮ ਸਿੰਘ ਲੁਹਾਰ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਜੇ ਈ, ਭਾਈ ਜਗਬੀਰ ਸਿੰਘ ਪ੍ਰਧਾਨ ਮਹਿਤਾ ਕਾਲੂ ਸੇਵਾ ਸੋਸਾਇਟੀ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸ਼ੁੱਧ ਪੰਜਾਬੀ ਅਤੇ ਪੇਂਟਿੰਗ ਮੁਕਾਬਲੇ 18 ਮਈ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਹੋਣਗੇ। ਸਕੂਲਾਂ ਦੇ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ : ਟੀਮ ਦਸਤੂਰ ਇ ਦਸਤਾਰ ਲਹਿਰ

ਪੰਥਕ ਸਲਾਹ ਬਿਨਾਂ ਬਣਾਇਆ ਸਤਿਕਾਰ ਕਾਨੂੰਨ ਸਿੱਖ ਕੌਮ ਕਦੇ ਸਵੀਕਾਰ ਨਹੀਂ ਕਰੇਗੀ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ 👉 ਭਾਈ ਗੁਰਦਾਸ ਜੀ ਦੀ ਵਾਰਾਂ ਸਮੇਤ ਪੰਥ ਪ੍ਰਮਾਣਿਤ ਬਾਣੀਆਂ ਨੂੰ ਸਤਿਕਾਰ ਕਾਨੂੰਨ ਵਿਚ ਨਜ਼ਰਅੰਦਾਜ਼ ਕਰਨਾ ਪੰਥ ਨਾਲ ਧੱਕਾ 👉 ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਦੀ ਵਿਵਾਦਮਈ ਧਾਰਾਵਾਂ ‘ਤੇ ਮੁੜ ਕੀਤਾ ਜਾਏ ਵਿਚਾਰ

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਫਰੈਂਕਫੋਰਟ ਜਰਮਨੀ ਵਿਖੇ ਸ਼ਹੀਦੀ ਸਮਾਗਮ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਪੰਥਕ ਆਗੂ 👉 ਸੰਘਰਸ਼ ‘ਚ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਬੀਬੀਆਂ ਦੀ ਗਾਥਾ ‘ ਕੌਰਨਾਮਾ ” ਭਾਗ ਤੀਜਾ ਰੀਲੀਜ਼ ਕੀਤਾ ਗਿਆ