ਜਰਮਨੀ 14 ਮਈ (ਖਿੜਿਆ ਪੰਜਾਬ) ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਜਰਮਨੀ ਦੇ ਸਮੂਹ ਮੈਂਬਰ ਸਾਹਿਬਾਨ ਦੀ ਸਾਲਾਨਾਂ ਮੀਟਿੰਗ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਹੋਈ ਜਿਸ ਵਿੱਚ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਕਮੇਟੀ ਵਿੱਚ ਕਰਮਵਾਰ ਪ੍ਰਧਾਨ ਸ. ਭੁਲਵਿੰਦਰ ਸਿੰਘ ਭਗਤਾਣਾਂ , ਸ. ਰਣਜੀਤ ਸਿੰਘ ਸੁਮਨ ਅਤੇ ਸ. ਹਰਤਾਜ ਸਿੰਘ ਗਾੜਾ ( ਦੋਵੇਂ ਚੇਆਮੈਨ ). ਵਾਈਸ ਪ੍ਰਧਾਨ ਸ. ਮਨਪ੍ਰੀਤ ਸਿੰਘ ਰਿੱਕੀ , ਕੈਸ਼ੀਅਰ ਸ. ਕਰਤਾਰ ਸਿੰਘ ਮਨਿਆਣੀ ਜੰਮੂ , ਸਕੱਤਰ ਸ. ਰੁਲਦਾ ਸਿੰਘ ਦਿਲਜੀਆਂ ਚੁਣੇ ਗਏ। ਇਸ ਵੇਲੇ ਸੰਸ਼ਥਾ ਦੇ ਹਾਜਰ ਮੈਂਬਰਾਂ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੱਤੀ ਤੇ ਮਿਲ ਜੁਲ ਕੇ ਕੰਮ ਕਰਨ ਲਈ ਆਖਿਆ। ਪੁਰਾਣੀ ਕਮੇਟੀ ਨੇ ਨਵੀਂ ਚੁਣੀ ਕਮੇਟੀ ਨੂੰ ਆਉਣ ਵਾਲੇ ਸਮੇਂ ਵਿੱਚ ਭਰਪੂਰ ਸਹਿਯੋਗ ਦੀ ਵਚਨ ਬੱਧਤਾ ਦਾ ਭਰੋਸਾ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੀਂ ਕਮੇਟੀ ਸੰਸਥਾ ਨੂੰ ਹੋਰ ਵੀ ਬੁਲੰਦੀਆਂ ਤੇ ਲੈ ਜਾਵੇਗੀ। ਨਵਂ ਚੁਣੇ ਪ੍ਰਧਾਨ ਭੁਲਵਿੰਦਰ ਸਿੰਘ ਭਗਤਾਣਾਂ ਨੇ ਸਮੂਹ ਮੈਂਬਰਾਂ ਨੂੰ ਆਪਣੇ ਪਲੇਠੇ ਭਾਸ਼ਨ ਵਿੱਚ ਆਖਿਆ ਅਸੀਂ ਸਮੂਹ ਮੈਂਬਰ ਸਾਹਿਬਾਨਾਂ ਕੋਲੋਂ ਪੂਰਣ ਸਹਿਯੋਗ ਦੀ ਉਮੀਦ ਕਰਦੇ ਹਾਂ। ਉਨਾਂ ਅੱਗੇ ਕਿਹਾ ਆਉਣ ਵਾਲੇ ਸਮੇਂ ਵਿੱਚ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦਾ ਸਾਲਾਨਾ ਗੁਰਮਤਿ ਸਮਾਗਮ ਬੜੀ ਚੜ੍ਹਦਾ ਚੜ੍ਹਦੀ ਕਲਾ ਨਾਲ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਰਾਗੀ-ਢਾਡੀ ਬਾਬਾ ਪ੍ਰੇਮ ਸਿੰਘ ਜੀ ਮੁਰਾਲਾ ਦੇ ਜੀਵਨ ਤੇ ਸਿੱਖ ਸਮਾਜ ਲਈ ਉਨਾਂ ਦੀ ਧਾਰਮਿਕ ਤੇ ਰਾਜਨੀਤਿਕ ਦੇਣ ਉੱਤੇ ਚਾਨਣਾਂ ਪਾਉਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








