Home » ਨਵੀਂ ਦਿੱਲੀ » ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਕਪਾਟ ਖੁਲ੍ਹਣ ਮੌਕੇ ਭਰਨਗੇ ਕੀਰਤਨੀ ਹਾਜ਼ਰੀ

ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਕਪਾਟ ਖੁਲ੍ਹਣ ਮੌਕੇ ਭਰਨਗੇ ਕੀਰਤਨੀ ਹਾਜ਼ਰੀ

SHARE ARTICLE

379 Views

ਨਵੀਂ ਦਿੱਲੀ 22 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਆਪਣੇ ਸਾਥੀ ਰਾਗੀਆਂ ਸਮੇਤ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚ ਗਏ ਹਨ। ਗੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਦੀ ਪਵਿੱਤਰ ਯਾਤਰਾ ਸ਼ੁਰੂ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਉਥੇ ਪਹੁੰਚ ਰਹੀਆਂ ਹਨ। ਕੱਲ੍ਹ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਦੇ ਪਵਿੱਤਰ ਕਪਾਟ ਖੋਲ੍ਹੇ ਜਾਣਗੇ। ਇਸ ਵਿਸ਼ੇਸ਼ ਮੌਕੇ ‘ਤੇ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਟਰੱਸਟ ਵੱਲੋਂ ਭਾਈ ਸ਼ੁਭਦੀਪ ਸਿੰਘ ਦੇ ਹਜ਼ੂਰੀ ਜੱਥੇ ਨੂੰ ਉਚੇਚੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ, ਤਾਂ ਜੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸ਼ੁਭਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਸਿੱਖ ਇਤਿਹਾਸ ਅਤੇ ਆਸਥਾ ਦਾ ਮਹਾਨ ਕੇਂਦਰ ਹੈ, ਜਿਸ ਦਾ ਸੰਬੰਧ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਤਪ ਅਸਥਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਗੁਰਬਾਣੀ ਕੀਰਤਨ ਰਾਹੀਂ ਆਤਮਿਕ ਸ਼ਾਂਤੀ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਕੀਰਤਨ ਦੀ ਸੇਵਾ ਨਿਭਾਉਣਾ ਉਨ੍ਹਾਂ ਲਈ ਵੱਡਾ ਸੌਭਾਗ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਸ਼ੁਭਦੀਪ ਸਿੰਘ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਬਾਣੀ ਅਤੇ ਇਤਿਹਾਸ ਦਾ ਵਿਰੋਧ ਕਰਨ ਵਾਲਿਆਂ ‘ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਕਿ ਜੋ ਲੋਕ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਜਾਂ ਦਸਮ ਬਾਣੀ ਸਬੰਧੀ ਭਰਮ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਹਨਾਂ ਨੂੰ ਪਹਿਲਾਂ ਸਿੱਖ ਇਤਿਹਾਸ ਅਤੇ ਪ੍ਰਮਾਣਿਕ ਗ੍ਰੰਥਾਂ ਦਾ ਗੰਭੀਰ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਿੱਧ ਸਿੱਖ ਵਿਦਵਾਨ ਭਾਈ ਵੀਰ ਸਿੰਘ ਜੀ ਵੱਲੋਂ ਲਿਖੀ ਕਿਤਾਬ ‘ਕਲਗੀਧਰ ਚਮਤਕਾਰ’ ਵਿੱਚ ਦਸਮ ਪਾਤਸ਼ਾਹ ਜੀ ਦੇ ਜੀਵਨ ਅਤੇ ਹੇਮਕੁੰਡ ਸਾਹਿਬ ਦੀ ਮਹਾਨਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਹੈ, ਜਿਸ ਨੂੰ ਪੜ੍ਹ ਕੇ ਕਈ ਭਰਮ ਆਪਣੇ ਆਪ ਦੂਰ ਹੋ ਜਾਂਦੇ ਹਨ। ਭਾਈ ਸ਼ੁਭਦੀਪ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਦੀ ਬਾਣੀ ਸਿੱਖ ਕੌਮ ਨੂੰ ਚੜ੍ਹਦੀ ਕਲਾ, ਨਿਡਰਤਾ ਅਤੇ ਆਤਮਿਕ ਬਲ ਬਖ਼ਸ਼ਦੀ ਹੈ ਅਤੇ ਇਸ ਦਾ ਵਿਰੋਧ ਕਰਨਾ ਅਸਲ ਵਿੱਚ ਗੁਰੂ ਸਾਹਿਬਾਨ ਦੀ ਮਹਾਨ ਵਿਰਾਸਤ ਨੂੰ ਸਮਝਣ ਵਿੱਚ ਅਸਫਲ ਰਹਿਣ ਦੇ ਬਰਾਬਰ ਹੈ। ਉਨ੍ਹਾਂ ਦਸਮ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ, “ਹੇ ਕਲਗੀਧਰ ਪਾਤਸ਼ਾਹ! ਆਪ ਜੀ ਵੱਲੋਂ ਰਚਿਤ ਅਕਾਲੀ ਬਾਣੀ ਜੋ ਸੰਸਾਰ ਅੰਦਰ ਆਤਮਿਕ ਕਲਾ ਅਤੇ ਚੜ੍ਹਦੀ ਕਲਾ ਵਰਤਾ ਰਹੀ ਹੈ, ਉਸ ਦਾ ਵੱਧ ਤੋਂ ਵੱਧ ਪਹਿਰਾ ਸਾਡੇ ਉੱਪਰ ਵੀ ਵਰਤਾਓ ਜੀ।” ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਦਸਮ ਪਾਤਸ਼ਾਹ ਜੀ ਦੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ, ਜਿਸ ਕਾਰਨ ਰਸਤੇਆਂ ਵਿੱਚ ਭਾਰੀ ਜਾਮ ਦੀ ਸਥਿਤੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਆਉਂਦੇ ਅਤੇ ਵਾਪਸ ਜਾਂਦੇ ਸਮੇਂ ਪ੍ਰਸ਼ਾਸਨ ਅਤੇ ਸੇਵਾਦਾਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ, ਤਾਂ ਜੋ ਯਾਤਰਾ ਸੁਖਦ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋ ਸਕੇ। ਇਸ ਤੋਂ ਇਲਾਵਾ ਕੱਲ੍ਹ ਰਾਤ ਗੁਰਦੁਆਰਾ ਗੋਵਿੰਦ ਧਾਮ ਵਿਖੇ ਵੀ ਭਾਈ ਸ਼ੁਭਦੀਪ ਸਿੰਘ ਵੱਲੋਂ ਸੋਦਰ ਦੀ ਚੌਕੀ ਤੋਂ ਬਾਅਦ ਵਿਸ਼ੇਸ਼ ਹਾਜ਼ਰੀ ਭਰੀ ਗਈ ਸੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਵੈਨਕੂਵਰ ‘ਚ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਕੌਂਸਲੇਟ ਦਾ ਘਿਰਾਓ, ਨਿੱਝਰ ਮਾਮਲੇ ‘ਚ ਕੈਨੇਡਾ ਸਰਕਾਰ ‘ਤੇ ਵੀ ਉਠਾਏ ਗਏ ਤਿੱਖੇ ਸਵਾਲ 👉 “ਜੇ ਕਾਤਲ ਬੇਨਕਾਬ ਹਨ ਤਾਂ ਗ੍ਰਿਫ਼ਤਾਰੀਆਂ ਕਿਉਂ ਨਹੀਂ?” — ਵੈਨਕੂਵਰ ਪ੍ਰਦਰਸ਼ਨ ‘ਚ ਗੂੰਜੇ ਸਵਾਲ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.? 👉 ਗੁਰਬਾਣੀ ਦੇ ਪ੍ਰਸਾਰਣ ਦੌਰਾਨ ਗੰਧਲੇ ਇਸ਼ਤਿਹਾਰ ਚਲਾਉਂਣ ਵਾਲੇ ਚੈਨਲਾਂ ਉਪਰ ਕਸਿਆ ਜਾਏ ਸ਼ਿਕੰਜਾ 👉 ਕੌਮ ਲਈ ਖ਼ਤਰੇ ਦੀ ਘੰਟੀ