Home » ਇੰਗਲੈਂਡ » ਇੰਗਲੈਂਡ ਦੀ ਸੰਗਤ ਨੇ ਗ੍ਰੰਥੀ ਸਿੰਘ ਦਾ ਸੋਨ ਤਮਗੇ ਨਾਲ ਕੀਤਾ ਸਨਮਾਨ।

ਇੰਗਲੈਂਡ ਦੀ ਸੰਗਤ ਨੇ ਗ੍ਰੰਥੀ ਸਿੰਘ ਦਾ ਸੋਨ ਤਮਗੇ ਨਾਲ ਕੀਤਾ ਸਨਮਾਨ।

SHARE ARTICLE

64 Views

ਇੰਗਲੈਂਡ 27 ਮਈ (ਖਿੜਿਆ ਪੰਜਾਬ) ਗੁਰੂ ਨਾਨਕ ਗੁਰਦੁਆਰਾ ਵਲਸਾਲ ਇੰਗਲੈਂਡ ਦੀ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਗੁਰੂ ਘਰ ਦੇ ਹੈਡ ਗ੍ਰੰਥੀ ਗਿਆਨੀ ਅਜੀਤ ਸਿੰਘ ਜੀ ਦਾ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਸਦਕਾ ਸੋਨ ਤਮਗੇ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਕਰੇਮੋਨਾ ਵੱਲੋਂ ਦੱਸਿਆ ਕਿ ਗਿਆਨੀ ਅਜੀਤ ਸਿੰਘ ਪਿਛਲੇ 28 ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸੁਚੱਜੇ ਢੰਗ ਅਤੇ ਤਰੀਕੇ ਨਾਲ ਸੇਵਾਵਾਂ ਕਰ ਰਹੇ ਹਨ ਉਹ ਆਪਣੀ ਡਿਊਟੀ ਬੜੀ ਤਨ ਦੇਹੀ ਨਾਲ ਨਿਭਾਅ ਰਹੇ ਹਨ ਜਿਸਦੇ ਚਲਦਿਆਂ ਸਮੁੱਚੀਆਂ ਸੰਗਤਾਂ ਵੱਲੋਂ ਸੋਨ ਤਮਗੇ ਨਾਲ ਉਹਨਾਂ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪਰਮਜੀਤ ਸਿੰਘ ਕਰੇਮੋਨਾ , ਸਰਦਾਰ ਕਰਮਜੀਤ ਸਿੰਘ ਬੈਂਸ , ਸਰਦਾਰ ਪਰਮਿੰਦਰ ਸਿੰਘ ਸਟੇਜ ਸਕੱਤਰ, ਸਰਦਾਰ ਕੁਲਵਿੰਦਰ ਸਿੰਘ ਸ਼ੋਕਰ , ਸੁਖੀ ਸੰਧੂ, ਟੇਕ ਸਿੰਘ ਖਹਿਰਾ, ਚਰਨਜੀਤ ਸਿੰਘ ਢਿੱਲੋਂ, ਮੋਹਨ ਸਿੰਘ ਚੀਮਾ, ਕਿਰਪਾਲ ਸਿੰਘ ਸੰਧੂ ,ਗਿਆਨ ਸਿੰਘ ਕਲੀਰਾਏ , ਬੀਬੀ ਪਰਮਜੀਤ ਕੌਰ, ਦੇਵ ਸਿੰਘ, ਸਤਨਾਮ ਸਿੰਘ , ਗੁਰਦੀਪ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ