ਨਵੀਂ ਦਿੱਲੀ 30 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜੋ ਕਿ ਦਿੱਲੀ ਦੀ ਸਿੱਖ ਸੰਗਤ ਦਾ ਅਧਿਕਾਰ ਹੈ । ਪਰ ਉਹਨਾਂ ਨੂੰ ਜਾਣ ਬੁੱਝ ਕੇ ਲਮਕਾਇਆ ਜਾ ਰਿਹਾ ਹੈ । ਦਿੱਲੀ ਦੀ ਸੰਗਤ ਅਤੇ ਕੌਮ ਦੇ ਸੇਵਾਦਾਰ ਹੋਣ ਨਾਤੇ ਇਹਨਾਂ ਚੋਣਾਂ ਲਈ ਤੇ ਪੰਥਕ ਮਸਲਿਆਂ ਲਈ ਆਵਾਜ਼ ਬੁਲੰਦ ਕਰਨਾ ਸਾਡਾ ਮੁਢਲਾ ਫ਼ਰਜ਼ ਹੈ । ਪਰ ਦਿੱਲੀ ਕਮੇਟੀ ਦੀ ਆਮ ਚੋਣਾਂ ਦੀ ਮੰਗ ਤੇ ਤਕਲੀਫ਼ ਮੰਨਦੇ ਹੋਏ ਮੌਜੂਦਾ ਕਾਬਜ਼ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਇਹ ਕਹਿਣਾ ਕਿ ਦਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੀ ਮੰਗ ਨਹੀਂ ਕਰਦਾ ਇਹ ਸਾਬਤ ਕਰਦਾ ਹੈ ਕਿ ਕਾਲਕਾ ਆਪਣੇ ਨਜਾਇਜ਼ ਕਬਜ਼ੇ ਨੂੰ ਜਾਇਜ਼ ਠਹਿਰਾਉਣਾ ਚਾਹੁੰਦੇ ਹਨ ਤੇ ਇਹ ਨਹੀਂ ਚਾਹੁੰਦੇ ਕਿ ਦਿੱਲੀ ਕਮੇਟੀ ਦੀ ਆਮ ਚੋਣ ਹੋਵੇ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਜਾਰੀ ਕੀਤੇ ਪ੍ਰੈੱਸ ਨੋਟ ਰਾਹੀ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਮ ਚੋਣਾਂ ਬਾਰੇ ਹਰਮੀਤ ਸਿੰਘ ਕਾਲਕਾ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਅਧਿਕਾਰ ਖੇਤਰ ਹੈ ਤੇ ਸ਼੍ਰੋਮਣੀ ਕਮੇਟੀ ਦੀ ਚੋਣ ਨਾ ਕਰਵਾਉਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਮ ਚੋਣ ਨੂੰ ਰੋਕਣ ਲਈ ਤੁਹਾਡੇ ਵਾਂਗ ਕੋਈ ਅੜਿੱਕੇ ਨਹੀਂ ਖੜੇ ਕੀਤੇ ਜਾ ਰਹੇ । ਦਾਸ ਨਿੱਜੀ ਤੌਰ ਤੇ ਵੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਲੋਂ ਵੀ ਇਹ ਸਪੱਸ਼ਟ ਕਰਦਾ ਹੈ ਕਿ ਕੇਂਦਰ ਸਰਕਾਰ ਜਦੋਂ ਮਰਜ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾ ਲਵੇ ਸਾਨੂੰ ਕੋਈ ਇਤਰਾਜ਼ ਨਹੀਂ ।
ਪਰ ਕਾਲਕਾ ਸੰਗਤ ਨੂੰ ਸਪੱਸ਼ਟ ਕਰਨ ਕਿ ਉਹ ਦਿੱਲੀ ਕਮੇਟੀ ਦੀ ਚੋਣ ਨੂੰ ਰੋਕਣ ਲਈ ਅੜਿੱਕੇ ਕਿਉਂ ਖੜੇ ਕਰ ਰਹੇ ਹਨ ਤੇ ਉਹਨਾਂ ਨੇ ਦਿੱਲੀ ਕਮੇਟੀ ਦੀ ਆਮ ਚੋਣ ਲਈ ਦਿੱਲੀ ਸਰਕਾਰ ਤੋਂ ਕਦੋਂ ਮੰਗ ਕੀਤੀ ਹੈ ? ਤੇ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਸਨ । ਉਸ ਵੇਲੇ ਉਹਨਾਂ ਨੇ ਕਿੰਨੀ ਵਾਰ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣ ਦੀ ਮੰਗ ਕੀਤੀ ਸੀ ? ਉਨ੍ਹਾਂ ਕਿਹਾ ਇਸ ਲਈ ਸ਼ਬਦਾਂ ਦੇ ਜਾਲ ਬੁਣਕੇ ਕਾਲਕਾ ਸੰਗਤ ਨੂੰ ਗੁੰਮਰਾਹ ਨਹੀਂ ਕਰ ਸਕਦੇ । ਸੰਗਤ ਦਾ ਸਾਹਮਣਾ ਤੇ ਉਹਨਾਂ ਨੂੰ ਕਰਨਾ ਹੀ ਪਵੇਗਾ । ਕਿਉਂਕਿ ਜੋ ਲੁੱਟ ਖਸੁੱਟ ਤੇ ਸਿਧਾਂਤਾਂ ਨਾਲ ਖਿਲਵਾੜ ਉਹਨਾਂ ਨੇ ਕੀਤਾ ਹੈ । ਆਪਣੇ ਪਾਪਾਂ ਤੋਂ ਡਰਦੇ ਹੋਏ ਹੁਣ ਕਾਲਕਾ ਤੇ ਉਹਨਾਂ ਦੀ ਜੁੰਡਲੀ ਸੰਗਤ ਦਾ ਸਾਹਮਣਾ ਕਰਨ ਤੋਂ ਡਰਦੀ ਹੋਈ ਚੋਣਾਂ ਨੂੰ ਬਚਣਾ ਚਾਹੁੰਦੇ ਹਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








