Home » ਪੰਜਾਬ » ਐਵਰੈਸਟ ਫਤਹਿ ਕਰਨ ਵਾਲੇ ਅਜੈਪਾਲ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਗਿਆ

ਐਵਰੈਸਟ ਫਤਹਿ ਕਰਨ ਵਾਲੇ ਅਜੈਪਾਲ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਗਿਆ 

SHARE ARTICLE

24 Views

ਐਵਰੈਸਟ ਫਤਹਿ ਕਰਨ ਵਾਲੇ ਅਜੈਪਾਲ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਗਿਆ

 

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਤੇ ਫਰੀਦਕੋਟ ਦੇ ਜੰਮਪਲ, ਅਜੈਪਾਲ ਸਿੰਘ ਧਾਲੀਵਾਲ ਦੀ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਹੋਈ। 25 ਮਈ ਨੂੰ ਐਵਰੈਸਟ ਸਰ ਕਰਕੇ ਉਨ੍ਹਾਂ ਨੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ। ‘ਮੁੱਖ ਮੰਤਰੀ ਮਾਨ ਕਿਹਾ ਸਰਕਾਰ’ ਵੱਲੋਂ ਭਵਿੱਖ ਲਈ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਤਾਂ ਜੋ ਤੁਸੀਂ ਕਾਮਯਾਬੀ ਦੇ ਹੋਰ ਲੰਮੇ ਪੈਂਡੇ ਤੈਅ ਕਰ ਸਕੋ। ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ..

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News