ਜਰਮਨ 1 ਜੂਨ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਕੋ -ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈੱਸ ਦੇ ਨਾ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ
ਭਾਰਤ ਦੀ ਹਿੰਦੂਤਵੀ ਹਕੂਮਤ ਵੱਲੋ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਂ ਉਪੱਰ ਫੌਜਾਂ ਚਾੜ੍ਹ ਕੇ ਵਰਤਾਏ ਖੂਨੀ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੇਸਰੀ ਪ੍ਰਣਾਮ ਕਰਨ ਤੇ ਅਕਿ੍ਰਤਘਣ ਭਾਰਤੀ ਹਕੂਮਤ ਨੂੰ ਇਹ ਦਰਸਾਉਣ ਲਈ ਕਿ ਸਿੱਖ ਹਿਰਦਿਆਂ ਤੇ ਅੱਜ ਤੋਂ 42 ਸਾਲ ਪਹਿਲਾਂ ਜੋ ਜ਼ਖ਼ਮ ਉੱਕਰੇ ਸੀ ਉਹ ਅੱਜ ਵੀ ਹਰੇ ਤੇ ਰਿਸਕ ਰਹੇ ਹਨ ਇਹਨਾਂ ਜਖਮਾਂ ਦੀ ਭਰਾਈ ਸਰਬੱਤ ਦੇ ਭਲੇ ਵਾਲੇ ਖਾਲਸਾ ਰਾਜ (ਖਾਲਿਸਤਾਨ ) ਦੇ ਅਜ਼ਾਦ ਹੋਣ ਨਾਲ ਹੋਵੇਗੀ ਇਹ ਹੀ ਦਰਸਾਉਣ ਲਈ ਕਿ ਅਜਾਦੀ ਦੀ ਜੰਗ ਅਜਾਦੀ ਤੱਕ ਜਾਰੀ ਰਹੇਗੀ ਦੇਸ਼ ਵਿਦੇਸ਼ ਅੰਦਰ ਅਜਾਦੀ ਪਸੰਦ ਸਿੱਖਾਂ ਵੱਲੋ ਕੀਤੇ ਜਾ ਰਹੇ ਰੋਹ ਮੁਜ਼ਾਹਰੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਤੇ ਗੁਰਧਾਮਾਂ ਨਾਲ ਸਨੇਹ ਰੱਖਣ ਵਾਲਾ ਪੰਥ ਦਰਦੀ ਇਨਾਂ ਵਿੱਚ ਵੱਧ ਤੋਂ ਵੱਧ ਸ਼ਮਾਲ ਹੋਵੇ
ਸਿੱਖ ਵਿਦਵਾਨ ਹਰਿੰਦਰ ਸਿੰਘ ਮਹਿਬੂਬ ਦੇ ਕਥਨ ਅਨੁਸਾਰ ਖਾਲਸਾ ਜੀਓ ! ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਇਹ ਨਹੀਂ ਹੋ ਸਕਦਾ । ਦੂਜੇ ਪਾਸੇ ਸਹੀ ਅਮਲ ਤੇਜ਼ ਬੁੱਧੀ ਜ਼ਿਹਨੀ ਗੁਲਾਮੀ ਤੋ ਅਜ਼ਾਦ ਚੇਤਨਾ ਨੂੰ ਕੇਵਲ ਅਣਖ ਦੇ ਪ੍ਰਚੰਡ ਰੂਪ ਹੀ ਜਨਮ ਦਿੰਦੇ ਹਨ ਦੋਖੀਆਂ ਨੂੰ ਮੁਆਫ ਕਰਨਾ ਸਾਡਾ ਧਰਮ ਹੈ, ਪਰ ਕੇਵਲ ਉਦੋਂ ਜਦੋਂ ਉਹ ਕਿਸੇ ਕਮਾਈ ਰਾਹੀਂ ਇਸ ਦੇ ਹੱਕਦਾਰ ਨਾ ਹੋ ਜਾਣ । ਬੇ ਮਤਲਬ ਖਿਮਾ ਜਿੱਥੇ ਹਾਊਮੈ ਤੇ ਅਨੇਕਾਂ ਰੋਗਾਂ ਨੂੰ ਜਨਮ ਦਿੰਦੀ ਹੈ । ਸੋ ਬ੍ਰਮਣਵਾਦੀ ਸੋਚ ਦੀ ਧਾਰਨੀ ਹਿੰਦੁਸਤਾਨ ਦੀ ਹਕੂਮਤ ਵੱਲੋਂ ਸ਼੍ਰੀ ਦਰਬਾਰ ਸਾਹਿਬ ਤੇ ਹਮਲਾ ਤੇ ਉਸ ਤੋ ਬਾਆਦ ਸਿੱਖ ਕੌਮ ਦੀ ਧਾਰਮਿਕ , ਆਰਥਿਕ , ਰਾਜਨੀਤਿਕ, ਸਮਾਜਿਕ ਤੇ ਸੱਭਿਆਚਰਿਕ ਤੌਰਤੇ ਤੇ ਕੀਤੀ ਜਾ ਰਿਹੀ ਨਸਲਕੁਸ਼ੀ ਰਾਹੀਂ ਜੋ ਘੋਰ ਅਪਮਾਨ ਕੀਤਾ ਜਾ ਰਿਹਾ ਹੈ ਇਹ ਨਾ ਭੁਲੱਣਯੋਗ ਤੇ ਨਾ ਬਖੱਸ਼ਣਯੋਗ ਬਜੱਰਗੁਨਾਹ ਹੈ ਬੇਸ਼ੱਕ ਸਿੱਖ ਕੌਮ ਦੇ ਸਿਧਾਂਤਹੀਣ ਇੱਕ ਵੱਡੇ ਹਿੱਸੇ ਤੇ ਅਖੌਤੀ ਲੀਡਰਾਂ ਨੇ ਕੁਰਸੀ ਤੇ ਨਿੱਜੀ ਹਿੱਤਾਂ ਦੀ ਖ਼ਾਤਰ ਇਸ ਬ੍ਰਹਮਵਾਦੀ ਹਿੰਦੁਸਤਾਨ ਦੀ ਹਕੂਮਤ ਦੇ ਬੱਜਰ ਗੁਨਾਹ ਨੂੰ ਭੁੱਲਾ ਦਿੱਤਾ ਹੈ ਤੇ ਪੂਰੀ ਕੌਮ ਨੂੰ ਭੁੱਲ ਜਾਣ ਦੀਆ ਨਸੀਹਤਾਂ ਕਰ ਰਹੇ ਹਨ ਪਰ ਗੁਰੂ ਗ੍ਰੰਥ ਤੇ ਪੰਥ ਨੂੰ ਸਮਰਪਿਤ ਗੁਰੂ ਦਾ ਨਿਰਾਲਾ ਖਾਲਸਾ ਪੰਥ ਸਿੱਖ ਕੌਮ ਦੇ ਸਵੈਮਾਣ ਨਾਲ ਜੀਉਣ ਦੇ ਆਪਣੇ ਹੱਕ ਅਜ਼ਾਦ ਦੇਸ਼ ਖਾਲਿਸਤਾਨ ਲਈ ਸੰਘਰਸ਼ਸ਼ੀਲ ਹੈ । ਜੂਨ 84 ਦੇ ਤੀਜੇ ਖੂਨੀ ਘਲੂਘਾਰੇ ਨੂੰ ਗੁਰੂ ਨਾਲ ਪਿਆਰ ਕਰਨ ਵਾਲੇ 42 ਸਾਲ ਬੀਤ ਜਾਣ ਦੇ ਬਾਅਦ ਵੀ ਭੁੱਲੇ ਨਹੀਂ ਚੜ੍ਹਦੇ ਜੂਨ ਉਹ ਮੰਨੂਵਾਦੀ ਹਿੰਦਸਾਨ ਦੀ ਹਕੂਮਤ ਵੱਲੋਂ ਦਿੱਤੇ ਜ਼ਖ਼ਮਾਂ ਨੂੰ ਅੱਲੇ ਤੇ ਤਾਜ਼ੇ ਸਮਝਦਾ ਹੋਇਆ ਦੇਸ਼ ਵਿਦੇਸ਼ ਵਿੱਚ ਆਪਣੇ ਰੋਹ ਦਾ ਪ੍ਰਗਟਾਵਾਂ ਕਰਦਾ ਹੈ ਇਸੇ ਸਦੰਰਭ ਵਿੱਚ 6 ਜੂਨ ਦਿਨ ਸ਼ਨੀਵਾਰ ਨੂੰ 12 :00 ਵਜੇ ਤੋ 16:00 ਵਜੇ ਹਿੰਦੁਸਤਾਨ ਦੀ ਫਰੈਕਫੋਰਟ ਵਿੱਚ ਸਥਿਤ ਕੌਸਲੇਟ ਸਾਹਮਣੇ ਜਰਮਨ ਦੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਰੋਹ ਮੁਜ਼ਾਹਰੇ ਵਿੱਚ ਸ਼ਾਮਲ ਹੋ ਕੇ ਭਾਰਤ ਦੀ ਹਕੂਮਤ ਦੇ ਧਰਮਨਿਰਪੱਖ ਤੇ ਲੋਕ-ਤੰਤਰ ਦੇ ਬੁਰਕੇ ਵਿੱਚ ਹਿੰਦੂਫਾਸ਼ੀਵਾਦੀ ਚੇਹਰੇ ਨੂੰ ਨੰਗਾ ਕੀਤਾ ਜਾਵੇਗਾ । ਗੁਰੂ ਦੇ ਖਾਲਸਾ ਪੰਥ ਜੀਓ ਆਉ ਜੂਨ 84 ਦੇ ਘਲੂਘਾਰੇ ਨੂੰ ਆਪਣੀ ਸੁਰਤ ਕਰਕੇ ਮਹਿਸੂਸ ਕਰਦੇ ਹੋਏ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਵਾਸਤੇ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਪਵਿੱਤਰ ਸੁਪਨੇ ਮਨੁੱਖਤਾ ਦੇ ਭਲੇ ਵਾਲੇ ਅਜ਼ਾਦ ਦੇਸ਼ ਦੀ ਸਿਰਜਣਾ ਲਈ ਆਪਣਾ ਬਣਦਾ ਯੋਗਦਾਨ ਪਾਈਏ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







