Home » ਨਵੀਂ ਦਿੱਲੀ » ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

SHARE ARTICLE

36 Views

👉 ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ

ਨਵੀਂ ਦਿੱਲੀ 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਉੱਮੀਦੁਆਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਵਾਈ ਦੀ ਤਿੱਖੀ ਆਲੋਚਨਾ ਕੀਤੀ ਹੈ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰ ਸਿੱਖੀ ਦੇ ਪ੍ਰਚਾਰ, ਗੁਰਬਾਣੀ ਦੇ ਉਪਦੇਸ਼ ਅਤੇ ਸੇਵਾ-ਸਿਮਰਨ ਦਾ ਕੇਂਦਰ ਹੈ। ਓਨ੍ਹਾ ਕਿਹਾ ਗੁਰਦੁਆਰਾ ਸਾਹਿਬ ਵਿਚ ਗੁਰਬਾਣੀ ਅਤੇ ਸਿੱਖੀ ਦਾ ਪ੍ਰਚਾਰ ਹੋ ਸਕਦਾ ਹੈ, ਨਾ ਕਿ ਕਿਸੇ ਫ਼ਿਲਮ ਜਾਂ ਵਪਾਰਕ ਪ੍ਰੋਜੈਕਟ ਦਾ ਪ੍ਰਮੋਸ਼ਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਪੰਥਕ ਮਰਿਆਦਾ ਦਾ ਵੱਡਾ ਘਾਣ ਹੁੰਦਾ ਹੈ ਅਤੇ ਸੰਗਤ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਜੇ ਗੁਰਦੁਆਰਿਆਂ ਵਿੱਚ ਫ਼ਿਲਮਾਂ ਜਾਂ ਹੋਰ ਵਪਾਰਕ ਉਪਰਾਲਿਆਂ ਦਾ ਪ੍ਰਚਾਰ ਕੀਤਾ ਜਾਵੇ, ਤਾਂ ਇਹ ਸਿੱਖ ਸਿਧਾਂਤਾਂ ਅਤੇ ਗੁਰੂਘਰ ਦੀ ਪਰੰਪਰਾਗਤ ਮਰਿਆਦਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਫ਼ਿਲਮ ਦੇ ਪ੍ਰਚਾਰ ਦੌਰਾਨ ਮੋਬਾਈਲ ਫ਼ੋਨਾਂ ਅਤੇ ਵੀਡੀਓਗ੍ਰਾਫੀ ਦੀ ਖੁੱਲ੍ਹੀ ਵਰਤੋਂ ਹੋਈ, ਜਿਸ ਨਾਲ ਗੁਰੂਘਰ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਤ ਵਿਚ ਸ. ਸੰਤ ਮੀਤ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੰਥਕ ਪੱਧਰ ‘ਤੇ ਜਾਂਚ ਕਰਵਾਈ ਜਾਵੇ ਅਤੇ ਮਰਿਆਦਾ ਦੀ ਉਲੰਘਣਾ ਤਹਿਤ ਜ਼ਿੰਮੇਵਾਰ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਕਰਕੇ ਯੋਗ ਪੰਥਕ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News