Home » ਨਵੀਂ ਦਿੱਲੀ » ਕੌਮ ਚੜ੍ਹਦੀ ਕਲਾ ਨਾਲ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਅੱਗੇ ਵਧਾਏ – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ

ਕੌਮ ਚੜ੍ਹਦੀ ਕਲਾ ਨਾਲ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਅੱਗੇ ਵਧਾਏ – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ

SHARE ARTICLE

15 Views

👉 ਭਾਈ ਖੰਡੇ ਦੀ ਤੀਜੀ ਬਰਸੀ ਮੌਕੇ ਭਾਈ ਸਰਬਜੀਤ ਸਿੰਘ ਬਾਵਾ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ

ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ): – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਹਿਜ ਪਾਠਾਂ ਦੇ ਭੋਗ ਦੀ ਅਰਦਾਸ ਬੀਤੇ ਦਿਨ ਸਿੰਘ ਸਭਾ ਗੁਰਦੁਆਰਾ ਪਾਰਕ ਐਵੀਨਿਊ ਸਾਊਥਾਲ ਵਿਖੇ ਭਾਈ ਸਰਬਜੀਤ ਸਿੰਘ ਬਾਵਾ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਕਰਵਾਈ ਗਈ। ਇਸ ਮੌਕੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਈਸ ਪ੍ਰਧਾਨ ਸ. ਹਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਯੂ.ਕੇ. ਰਜਿ.) ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਸਤਿੰਦਰ ਸਿੰਘ ਮੰਗੂਵਾਲ ਨੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੇ ਜੀਵਨ, ਸੰਘਰਸ਼ ਅਤੇ ਕੌਮ ਪ੍ਰਤੀ ਸਮਰਪਣ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਭਾਈ ਖੰਡਾ ਦੇ ਕੌਮ ਦੇ ਨਾਮ ਆਖਰੀ ਸੰਦੇਸ਼ ਨੂੰ ਯਾਦ ਕਰਵਾਇਆ ਕਿ, “ਮੈਂ ਚੜ੍ਹਦੀ ਕਲਾ ਵਿੱਚ ਹਾਂ, ਕੌਮ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਜਾਰੀ ਰੱਖੇ।” ਉਨ੍ਹਾਂ ਕਿਹਾ ਕਿ ਭਾਈ ਖੰਡਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੀ ਪੰਥਕ ਸੋਚ ਅਨੁਸਾਰ ਹਰ ਸਿੱਖ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਕੌਮੀ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਏ। ਇਸ ਮੌਕੇ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੇ ਸਪੁੱਤਰ ਭਾਈ ਅਜੇਪਾਲ ਸਿੰਘ ਨਾਗੋਕੇ, ਗੁਰਦੁਆਰਾ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਜਨਰਲ ਸਕੱਤਰ ਸ਼ਰਨਵੀਰ ਸਿੰਘ, ਸਰਦਾਰ ਕੁਲਵੰਤ ਸਿੰਘ ਭਿੰਡਰ ਸਮੇਤ ਹੋਰ ਪ੍ਰਮੁੱਖ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਥੇ ਵਰਨਣਯੋਗ ਹੈ ਕਿ ਜਦੋਂ ਭਾਈ ਅਵਤਾਰ ਸਿੰਘ ਖੰਡਾ ਯੂਕੇ ਪੁੱਜੇ ਸਨ ਤਾਂ ਭਾਈ ਸਰਬਜੀਤ ਸਿੰਘ ਬਾਵਾ ਅਤੇ ਉਨ੍ਹਾਂ ਦੀ ਸਿੰਘਣੀ ਬੀਬੀ ਸਰਬਜੀਤ ਕੌਰ ਨੇ ਉਨ੍ਹਾਂ ਨੂੰ ਆਪਣੇ ਪੁੱਤਰਾਂ ਵਾਂਗ ਪਿਆਰ ਅਤੇ ਸਹਾਰਾ ਦਿੱਤਾ ਅਤੇ ਓਸਦੇ ਅਖੀਰਲੇ ਸਮੇਂ ਤਕ ਤਨਦੇਹੀ ਨਾਲ ਉਨ੍ਹਾਂ ਦੀ ਸੇਵਾ ਅਤੇ ਮਦਦ ਕੀਤੀ। ਇਸ ਮੌਕੇ ਭਾਈ ਸਰਬਜੀਤ ਸਿੰਘ ਬਾਵਾ ਨੇ ਕਿਹਾ ਕਿ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਸੋਚ ਅਤੇ ਉਨ੍ਹਾਂ ਵੱਲੋਂ ਦਿੱਤਾ ਗਿਆ ਆਖਰੀ ਸੰਦੇਸ਼ ਸਿੱਖ ਨੌਜਵਾਨੀ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਦੇ ਵਿਅਰਥ ਨਹੀਂ ਜਾਂਦੀਆਂ ਅਤੇ ਕੌਮ ਚੜ੍ਹਦੀ ਕਲਾ, ਆਪਸੀ ਏਕਤਾ ਅਤੇ ਗੁਰੂ ਬਖਸ਼ੇ ਸਿਧਾਂਤਾਂ ਦੀ ਰੌਸ਼ਨੀ ਵਿੱਚ ਆਪਣੇ ਕੌਮੀ ਨਿਸ਼ਾਨੇ ਅਤੇ ਖਾਲਿਸਤਾਨ ਦੇ ਸੰਘਰਸ਼ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ। ਓਨ੍ਹਾ ਨੇ ਸਮੂਹ ਪੰਥ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News