Home » ਨਵੀਂ ਦਿੱਲੀ » ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

SHARE ARTICLE

14 Views

ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਤੱਕ ਪਹੁੰਚੀ। ਰੈਲੀ ਵਿੱਚ ਸ਼ਾਮਲ ਸੰਗਤਾਂ ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਕਤਲ ਲਈ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਦੁਹਰਾਇਆ ਗਿਆ। ਇਸ ਦੌਰਾਨ ਵਾਹਨਾਂ ਉੱਤੇ ਖਾਲਿਸਤਾਨ ਦੇ ਝੰਡੇ ਅਤੇ ਇਨਸਾਫ਼ ਨਾਲ ਸੰਬੰਧਿਤ ਬੈਨਰ ਲਹਿਰਾਏ ਗਏ। ਭਾਈ ਨਿੱਝਰ ਦੇ ਸਾਥੀਆਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਸਰਹੱਦਾਂ ਪਾਰ ਹੋ ਰਹੇ ਦਮਨ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੇ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਖਾਲਿਸਤਾਨ ਰੈਫਰੈਂਡਮ ਦੀਆਂ ਅਗਲੀਆਂ ਵੋਟਾਂ ਦਾ ਕੇਂਦਰ 16 ਅਗਸਤ ਨੂੰ ਇੰਡਿਆਨਾ (ਅਮਰੀਕਾ) ਵਿੱਚ ਸਥਾਪਤ ਕੀਤਾ ਜਾਵੇਗਾ। ਰੈਲੀ ਦੇ ਅੰਤ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਇਕੱਠੇ ਹੋਏ ਸਿੱਖਾਂ ਵੱਲੋਂ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਨਸਾਫ਼, ਜਵਾਬਦੇਹੀ ਅਤੇ ਖਾਲਿਸਤਾਨ ਦੇ ਹੱਕ ਵਿੱਚ ਆਪਣਾ ਸੰਕਲਪ ਦੁਹਰਾਇਆ ਗਿਆ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਗੁਰਮੀਤ ਸਿੰਘ ਗਿੱਲ, ਸਕੱਤਰ ਗੁਰਮੀਤ ਸਿੰਘ ਤੂਰ, ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਖਹਿਰਾ, ਟੀਮ ਸ਼ਹੀਦ ਨਿੱਝਰ ਤੋਂ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜਗ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਦਲਜੀਤ ਸਿੰਘ ਅਤੇ ਭਾਈ ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News