Home » ਨਵੀਂ ਦਿੱਲੀ » ਸਿੱਖੀ ਦੇ ਪ੍ਰਚਾਰ ਅਤੇ ਮਨੁੱਖਤਾ ਦੇ ਭਲੇ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਸਿੱਖੀ ਦੇ ਪ੍ਰਚਾਰ ਅਤੇ ਮਨੁੱਖਤਾ ਦੇ ਭਲੇ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

SHARE ARTICLE

7 Views

👉 ਦੋ ਘੰਟਿਆਂ ਤੋਂ ਵੱਧ ਚੱਲੀ ਗੰਭੀਰ ਵਿਚਾਰ-ਚਰਚਾ, “ਫੂਲ ਜੋ ਲਹੂ ਮੇਂ ਖਿਲੇ” ਪੁਸਤਕ ਕੀਤੀ ਗਈ ਭੇਟ

ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਸਰਵਉੱਚ ਅਦਾਲਤ ਦੇ ਸੀਨੀਅਰ ਐਡਵੋਕੇਟ ਅਤੇ ਬਹੁਜਨ ਦ੍ਰਵਿੜ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਪਿਛਲੇ ਦਿਨੀਂ ਜਲੰਧਰ ਵਿਖੇ ਪੰਥਕ ਵਿਦਵਾਨ ਸਰਦਾਰ ਰਤਿੰਦਰ ਸਿੰਘ ਇੰਦੌਰ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਸੰਵਿਧਾਨ, ਨਿਆਂਪਾਲਿਕਾ, ਭਾਰਤੀ ਸਮਾਜ ਵਿੱਚ ਦਲਿਤਾਂ ਦੀ ਸਥਿਤੀ, ਪੰਜਾਬ ਦੀ ਸਿਆਸਤ, ਸਿੱਖ ਪੰਥ ਦੇ ਮੂਲ ਸਿਧਾਂਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ, ਰਹਿਤਨਾਮਿਆਂ, ਮੌਜੂਦਾ ਰਾਜਨੀਤਿਕ ਹਾਲਾਤ ਅਤੇ ਵਿਸ਼ਵ ਭਾਈਚਾਰੇ ਵਿੱਚ ਸਿੱਖਾਂ ਦੀ ਸਥਿਤੀ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ ਉੱਤੇ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬਹੁਜਨ ਦ੍ਰਵਿੜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਤੀਰਥ ਸਿੰਘ, ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਅਜਨਾਲਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਮੁਲਾਕਾਤ ਦੌਰਾਨ ਐਡਵੋਕੇਟ ਜੀਵਨ ਸਿੰਘ ਤਾਮਿਲ ਨੇ ਸਿੱਖ ਧਰਮ ਅਤੇ ਭਾਰਤੀ ਸਮਾਜ ਨਾਲ ਸੰਬੰਧਿਤ ਹਿੰਦੀ ਭਾਸ਼ਾ ਵਿੱਚ ਲਿਖੀ ਆਪਣੀ ਪੁਸਤਕ “ਫੂਲ ਜੋ ਲਹੂ ਮੇਂ ਖਿਲੇ” ਸਰਦਾਰ ਰਤਿੰਦਰ ਸਿੰਘ ਇੰਦੌਰ ਨੂੰ ਆਪਣੇ ਦਸਤਖਤਾਂ ਸਮੇਤ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣਾ ਬਾਕੀ ਜੀਵਨ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਵਿੱਚ ਸਿਰਫ਼ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਕਰਨਾ ਚਾਹੁੰਦੇ ਹਨ। ਭਾਸ਼ਾਈ ਵੱਖਰਾਪਣ, ਤਾਮਿਲ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਬਾਵਜੂਦ ਵਿਚਾਰ-ਚਰਚਾ ਬਹੁਤ ਹੀ ਸਾਰਥਕ ਅਤੇ ਪ੍ਰਭਾਵਸ਼ਾਲੀ ਰਹੀ, ਜਿਸ ਨੂੰ ਹਾਜ਼ਰ ਸਾਰੇ ਸੱਜਣਾਂ ਨੇ ਬਹੁਤ ਚੰਗੀ ਤਰ੍ਹਾਂ ਸਮਝਿਆ ਅਤੇ ਸਰਾਹਿਆ। ਮਨੁੱਖਤਾ ਦੇ ਭਲੇ ਅਤੇ ਭਵਿੱਖ ਵਿੱਚ ਆਪਸੀ ਸਹਿਯੋਗ ਦੀ ਸੁਨਹਿਰੀ ਆਸ ਨਾਲ ਇਹ ਵਿਸ਼ੇਸ਼ ਮੀਟਿੰਗ ਸੰਪੰਨ ਹੋਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।