Home » ਨਵੀਂ ਦਿੱਲੀ » ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ

SHARE ARTICLE

6 Views

👉 ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਮਿਊਜ਼ੀਅਮ

ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਹੈ। ਇਸ ਸਬੰਧੀ ਅੱਜ ਉਨ੍ਹਾਂ ਵੱਲੋਂ ਆਰਕੀਟੈਕਟ ਭੇਜਿਆ ਗਿਆ ਅਤੇ ਅਗਲੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਸਰਦਾਰ ਇੰਦਰਜੀਤ ਸਿੰਘ, ਉਪ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ, ਸਰਦਾਰ ਸੁਮਿਤ ਸਿੰਘ ਕਲਸੀ, ਸੁਪਰਿੰਟੈਂਡੈਂਟ ਸਰਦਾਰ ਦਲਜੀਤ ਸਿੰਘ, ਮੈਨੇਜਰ ਸਰਦਾਰ ਹਰਜੀਤ ਸਿੰਘ ਅਤੇ ਸਰਦਾਰ ਪਪਿੰਦਰ ਸਿੰਘ ਨੇ ਆਰਕੀਟੈਕਟ ਜਨਦੀਪ ਨਾਲ ਮਿਲ ਕੇ ਮਿਊਜ਼ੀਅਮ ਲਈ ਨਿਰਧਾਰਿਤ ਸਥਾਨ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਮਿਊਜ਼ੀਅਮ ਲਈ ਨਿਰਧਾਰਿਤ ਸਾਈਟ ਦੀ ਸੇਵਾ ਪਟਿਆਲਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ ਕਰਵਾਈ ਗਈ ਹੈ। ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।