Home » ਨਵੀਂ ਦਿੱਲੀ » ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

SHARE ARTICLE

10 Views

ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਕੋਈ ਵੈਰ-ਵਿਰੋਧ ਨਹੀਂ ਹੈ ਅਤੇ ਸਿੱਖ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਅੱਗੇ ਰਹੇ ਹਨ। ਕੋਵਿਡ-19, ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਇਸ ਦੀ ਮਿਸਾਲ ਹਨ। ਸ. ਮਾਨ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਸਿੱਖ ਯਾਤਰੀਆਂ ਅਤੇ ਕਾਰੋਬਾਰੀਆਂ ’ਤੇ ਯੋਜਨਾਬੱਧ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਜੋ ਨਿੰਦਣਯੋਗ ਹਨ। ਉਨ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਡੀਜੀਪੀ ਨੂੰ ਅਪੀਲ ਕੀਤੀ ਕਿ ਨਿਹੰਗ ਸਿੰਘਾਂ ’ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਵੈਰੱਖਿਆ ਕਰਨ ਵਾਲੇ ਨਿਹੰਗ ਸਿੰਘਾਂ ’ਤੇ ਕਿਸੇ ਕਿਸਮ ਦਾ ਜ਼ਬਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਅਧੀਨ ਬਰਾਬਰ ਦੇ ਹੱਕ ਪ੍ਰਾਪਤ ਹਨ ਅਤੇ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਬੰਧਤ ਸੂਬਾ ਸਰਕਾਰਾਂ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।