Home » Blog » CM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ

CM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ

SHARE ARTICLE

12 Views

CM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ

ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਪੰਜਾਬ ਤੋਂ ਬਾਹਰ ਦੀਆਂ 2 ਲੈਬਾਂ ਨੇ 1191 ਵੱਖ-ਵੱਖ ਐਂਗਲਾਂ ਤੋਂ ਕੀਤਾ ਵਿਸ਼ਲੇਸ਼ਣ

“ਸੁਖਬੀਰ ਬਾਦਲ ਐਂਡ ਕੰਪਨੀ ਪੰਥ ਵਿਰੋਧੀ, ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ ‘ਚ ਅਸ਼ਾਂਤੀ ਫੈਲਾਉਣਾ ਚਾਹੁੰਦੀ ਹੈ ਅਕਾਲੀ ਦਲ”- ਹਰਪਾਲ ਚੀਮਾ

ਚੰਡੀਗੜ੍ਹ, 18 ਜੂਨ 2026- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਬਹੁਤ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਦੋ ਵੱਡੀਆਂ ਫੋਰੈਂਸਿਕ ਰਿਪੋਰਟਾਂ ਜਨਤਕ ਕੀਤੀਆਂ ਗਈਆਂ। ਪ੍ਰੈੱਸ ਕਾਨਫਰੰਸ ਕਰਦਿਆਂ ਹਰਪਾਲ ਚੀਮਾ ਨੇ ਅਕਾਲੀ ਦਲ (ਬਾਦਲ) ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਵੱਲੋਂ ਇੱਕ ਨਕਲੀ ਅਤੇ ਫਰਜ਼ੀ ਵੀਡੀਓ ਤਿਆਰ ਕਰਵਾਈ ਗਈ ਸੀ, ਜੋ ਕਿ ਜਾਂਚ ਰਿਪੋਰਟਾਂ ਵਿੱਚ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ।

ਰਿਪੋਰਟਾਂ ਮੁਤਾਬਕ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਿਲਕੁਲ ਵੀ ਮੈਚ ਨਹੀਂ ਕਰਦਾ। ਇਹ ਵੀਡੀਓ ਕਿਸੇ ਹੋਰ ਐਕਟਰ ਨੂੰ ਖੜ੍ਹਾ ਕਰਕੇ ਸਿਰਫ਼ ਤੇ ਸਿਰਫ਼ ਸੀਐਮ ਮਾਨ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਫਰਜ਼ੀ ਤਰੀਕੇ ਨਾਲ ਬਣਾਈ ਗਈ ਸੀ। ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਆਗੂ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਸਾਜ਼ਿਸ਼ ਦਰ ਸਾਜ਼ਿਸ਼ ਰਚਣ ਦਾ ਮਾਹਰ ਹੈ। ਜਦੋਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਨਜਾਕਤ ਦੀ ਗੱਲ ਚੱਲੀ ਹੈ, ਉਸੇ ਸਮੇਂ ਤੋਂ ਇਹ ਲੋਕ ਭਗਵੰਤ ਸਿੰਘ ਮਾਨ ਦੇ ਪਿੱਛੇ ਪਏ ਹੋਏ ਹਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਪਹਿਲਾਂ ਅਕਾਲੀ ਦਲ ਨੇ ਉਸੇ ਫਰਜ਼ੀ ਵੀਡੀਓ ਦੇ ਆਧਾਰ ‘ਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਅੱਜ ਦੇਸ਼ ਦੀਆਂ ਚੋਟੀ ਦੀਆਂ ਲੈਬਾਂ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।

ਬਿਆਨ ਵਿੱਚ ਚੀਮਾ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਸਮੁੱਚੀ ਪਾਰਟੀ ਨੂੰ ਪੰਥ ਵਿਰੋਧੀ ਅਤੇ ਪੰਥ ਦਾ ਦੋਖੀ ਗਰਦਾਨਦਿਆਂ ਕਿਹਾ ਗਿਆ ਕਿ ਅੱਜ ਪੰਜਾਬ ਦੀ ਜਨਤਾ ਅਤੇ ਸਿੱਖ ਨਾਮ ਲੇਵਾ ਸੰਗਤ ਦੇ ਸਾਹਮਣੇ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਚੁੱਕਾ ਹੈ। ਇਨ੍ਹਾਂ ਨੇ ਹਮੇਸ਼ਾ ਧਰਮ ਅਤੇ ਪੰਥ ਦੇ ਨਾਂ ‘ਤੇ ਵੋਟਾਂ ਬਟੋਰੀਆਂ, ਪਰ ਅਸਲ ਵਿੱਚ ਸਾਡੇ ਪੰਥ ਨੂੰ ਬਦਨਾਮ ਕਰਨ ਅਤੇ ਧਰਮ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਜਜ਼ਬਾਤਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਅੰਦਰ ਅਸ਼ਾਂਤੀ ਦਾ ਮਾਹੌਲ ਪੈਦਾ ਕਰਨਾ ਚਾਹੁੰਦਾ ਹੈ, ਜਿਸ ਨੂੰ ਪੰਜਾਬ ਦੇ ਸੂਝਵਾਨ ਲੋਕ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News