ਸ਼ਹਿਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਕੈਂਪ ਵਿੱਚ ਭੇਜਣ ਲਈ ਬੇਨਤੀ
ਭਿੱਖੀਵਿੰਡ 21 ਜੂਨ (ਜਗਜੀਤ ਸਿੰਘ) ਦਸਤਾਰ ਅਤੇ ਕਿਰਦਾਰ ਦੀ ਸੁਮੇਲਤਾ ਵਾਲਾ ਪੰਜਾਬ ਬਣਾਉਣ ਅਤੇ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਹੋਕਾ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਜੂਨ ਮਹੀਨੇ ਦਾ ਚੌਥਾ ਦਸਤਾਰ ਦੁਮਾਲਾ ਸਿਖਲਾਈ ਕੈਂਪ 22 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖੀਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਚੌਥੀ ਜਮਾਤ ਤੋਂ ਲੈ ਕੇ ਕਿਸੇ ਵੀ ਉਮਰ ਤੱਕ ਦਾ ਵਿਅਕਤੀ ਅਤੇ ਭੈਣ ਦਸਤਾਰ ਦੁਮਾਲੇ ਦੀ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਸਾਡੇ ਭਿੱਖੀਵਿੰਡ ਦੇ ਇੰਚਾਰਜ ਭਾਈ ਹੀਰਾ ਸਿੰਘ ਜੀ ਸੋਹਲ ਮੀਤ ਪ੍ਰਧਾਨ, ਭਾਈ ਨਿਰਮਲ ਸਿੰਘ ਜੀ ਸੁਰ ਸਿੰਘ ਸਕੱਤਰ, ਭਾਈ ਗੁਰਜੰਟ ਸਿੰਘ ਭਿੱਖੀਵਿੰਡ ਖਜਾਨਚੀ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਪ੍ਰੈਸ ਸਕੱਤਰ ਭਾਈ ਗੁਰਪ੍ਰੀਤ ਸਿੰਘ ਸੈ਼ਡੀ, ਦਸਤਾਰ ਕੋਚ ਹਰਮਨ ਦੀਪ ਸਿੰਘ ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਜੀ ਵੀਰਮ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਛੇ ਦਿਨ ਬੱਚਿਆਂ ਨੂੰ ਦਸਤਾਰ, ਦੁਮਾਲੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸੱਤਵੇਂ ਦਿਨ ਜਾਨੀ ਕਿ 28 ਜੂਨ ਨੂੰ ਬੱਚਿਆਂ ਦੀ ਦਸਤਾਰ ਦੁਮਾਲਾ ਅਤੇ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰੋਗਰਾਮ ਵਿੱਚ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ਦੀਪ ਸਿੰਘ ਵਜੀਰ ਸਿੰਘ ਆਸਲ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਸ਼ਮੂਲੀਅਤ ਕਰਨਗੇ ਅਤੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਨਾਮ ਦੇ ਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ,ਮੈਨੇਜਰ ਭਾਈ ਦਿਲਜਿੰਦਰ ਸਿੰਘ , ਹੈਡ ਗ੍ਰੰਥੀ ਭਾਈ ਮਨਜੀਤ ਸਿੰਘ ਜੀ ਅਤੇ ਗ੍ਰੰਥੀ ਭਾਈ ਸਤਿੰਦਰ ਸਿੰਘ ਜੀ ਵੱਲੋਂ ਇਸ ਕੈਂਪ ਦੌਰਾਨ ਹਰੇਕ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ ਗਿਆ। ਉਹਨਾਂ ਨੇ ਸ਼ਹਿਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਦਸਤਾਰ ਦੁਮਾਲੇ ਸ਼ੀਸ਼ਾ ਬਾਜ ਪਿਨ ਦੇ ਕੇ ਇਸ ਕੈਂਪ ਵਿੱਚ ਭੇਜਣ ਦੀ ਬੇਨਤੀ ਕੀਤੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








