SHARE ARTICLE

15 Views

ਪੱਟੀ 23 ਜੂਨ (ਜਗਜੀਤ ਸਿੰਘ) ਸਾਡਾ ਇਹ ਸੁਪਨਾ ਸਾਕਾਰ ਹੋਵੇ, ਹਰ ਬੱਚੇ ਦੇ ਸਿਰ ਦਸਤਾਰ ਹੋਵੇ ਸੋਚ ਲੈ ਕੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦੇ ਵੱਲੋਂ 7 ਰੋਜ਼ਾ ” ਦਸਤਾਰ ਦੁਮਾਲਾ ਸਿਖਲਾਈ ਕੈਂਪ” ਗੁਰਦੁਆਰਾ ਸਾਹਿਬ ਦੇ ਜਥੇਦਾਰ ਅਤੇ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਲਗਾਇਆ ਜਾ ਰਿਹਾ ਹੈ। ਇੰਨ੍ਹਾਂ ਉਪਰੋਕਤ ਸ਼ਰਤਾਂ ਦਾ ਪ੍ਰਗਟਾਵਾ ਕੈਂਪ ਸੰਚਾਲਕ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਦਸਤਾਰ ਕੋਚ ਭਾਈ ਹਰਪ੍ਰੀਤ ਸਿੰਘ ਪੱਟੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਇਹ ਕੈਂਪ 22 ਜੂਨ ਤੋਂ ਆਰੰਭ ਹੋ ਚੁੱਕਾ ਹੈ ਅਤੇ 27 ਤਰੀਕ ਨੂੰ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਬਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਅਤੇ ਗੁਰ ਇਤਿਹਾਸ ਦੇ ਵਿੱਚੋਂ ਕਿਸੇ ਇੱਕ ਪਹਿਰੇ ਦੇ ਲਈ ਲਿਖਣ ਵਾਸਤੇ ਕਿਹਾ ਜਾਏਗਾ। ਉਹਨਾਂ ਨੇ ਜਾਣਕਾਰੀ ਦਿੰਦਿਆਂ ਇਹ ਵੀ ਕਿਹਾ ਕਿ ਕੈਂਪ ਦੀ ਸਮਾਪਤੀ ਤੇ ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਹਾਜ਼ਰੀ ਭਰਨਗੇ ਅਤੇ ਬੱਚਿਆਂ ਨਾਲ ਗੁਰਬਾਣੀ ਗੁਰ ਇਤਿਹਾਸ ਬਾਬਤ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਨਿੰਦਰ ਪਾਲ ਸਿੰਘ ਮਖੂ, ਗੁਰਸ਼ਰਨ ਸਿੰਘ ਪੱਟੀ, ਹਰਮਨਦੀਪ ਸਿੰਘ, ਹੁਸਨਦੀਪ ਸਿੰਘ ਸੁਖਮਨਦੀਪ ਸਿੰਘ ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਵੀਰਮ ਵੱਲੋਂ ਸਮੇਂ ਸਮੇਂ ਤੇ ਪਹੁੰਚ ਕੇ ਬੱਚਿਆਂ ਨੂੰ ਵੱਖ ਵੱਖ ਤਰਾਂ ਦੀਆਂ ਦਸਤਾਰਾਂ ਸਜਾਉਣ ਦੇ ਸਟਾਈਲ, ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ । ਇਸ ਮੌਕੇ ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ ,ਗੁਰਪ੍ਰੀਤ ਸਿੰਘ ਸੈਡੀ, ਭਾਈ ਦਿਲਬਾਗ ਸਿੰਘ ਡੱਲ, ਭਾਈ ਗੁਰਮੀਤ ਸਿੰਘ ਮਾਲੂਵਾਲ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News