Home » ਨਵੀਂ ਦਿੱਲੀ » ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕੌਮ ਨੂੰ ਏਕਤਾ, ਇਤਿਹਾਸ ਤੇ ਗੁਰਸਿੱਖੀ ਨਾਲ ਜੁੜਨ ਦੀ ਕੀਤੀ ਅਪੀਲ

SHARE ARTICLE

6 Views

ਨਵੀਂ ਦਿੱਲੀ 25 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਿਰੌਲੀ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ, ਜਿੱਥੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਸਿੱਖ ਕੌਮ ਨੂੰ ਇੱਕ ਵੱਡੀ ਮਾਰਸ਼ਲ ਕੌਮ ਵਜੋਂ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਿਲੇ ਨਿਸ਼ਾਨ ਸਾਹਿਬ, ਨਗਾਰਾ ਅਤੇ ਜੈਕਾਰੇ ਦੀ ਬਖ਼ਸ਼ਿਸ਼ ਨੇ ਸਿੱਖ ਕੌਮ ਨੂੰ ਹਰ ਸੰਕਟ ਵਿੱਚ ਚੜ੍ਹਦੀਕਲਾ ਅਤੇ ਫਤਿਹ ਦੀ ਰਾਹ ’ਤੇ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਾਂ ਅਨੁਸਾਰ ਮੁਗਲ ਫੌਜ ਨਾਲ ਟੱਕਰ ਲਈ ਅਤੇ ਆਪਣਾ ਜੀਵਨ ਗੁਰੂ ਨੂੰ ਸਮਰਪਿਤ ਕੀਤਾ। ਆਗੂਆਂ ਨੇ ਚਿੰਤਾ ਜਤਾਈ ਕਿ ਅੱਜ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਘਾਟ ਕਾਰਨ ਧਰਮ ਪਰਿਵਰਤਨ, ਨਸ਼ਿਆਂ ਅਤੇ ਹੋਰ ਹਮਲਿਆਂ ਦਾ ਖ਼ਤਰਾ ਵੱਧ ਰਿਹਾ ਹੈ, ਇਸ ਲਈ ਬੱਚਿਆਂ ਨੂੰ ਅਮੀਰ ਵਿਰਸੇ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ’ਤੇ ਹੋਏ ਤਸ਼ੱਦਦ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਕੇਸ ਦੀ ਜਾਂਚ ਚਮੌਲੀ ਤੋਂ ਹਰਿਦੁਆਰ ਦੇ ਐੱਸਐੱਸਪੀ ਕੋਲ ਭੇਜੀ ਗਈ, ਡੀਆਈਜੀ ਰੈਂਕ ਅਧਿਕਾਰੀ ਤਾਇਨਾਤ ਕੀਤਾ ਗਿਆ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਨੋਡਲ ਅਧਿਕਾਰੀ ਵੀ ਲਗਾਏ ਗਏ। ਉਨ੍ਹਾਂ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਗੁਰਬਾਣੀ, ਇਤਿਹਾਸ ਅਤੇ ਏਕਤਾ ਦੇ ਆਧਾਰ ’ਤੇ ਚੜ੍ਹਦੀਕਲਾ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News