Home » ਨਵੀਂ ਦਿੱਲੀ » ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ “ਸਬੂਤ ਦਿਓ ਜਾਂ ਪੋਸਟ ਹਟਾਓ”

ਕੈਨੇਡੀਅਨ ਸਿੱਖਾਂ ਵਲੋਂ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਚੁਣੌਤੀ ਕਿਹਾ “ਸਬੂਤ ਦਿਓ ਜਾਂ ਪੋਸਟ ਹਟਾਓ”

SHARE ARTICLE

18 Views

ਨਵੀਂ ਦਿੱਲੀ 26 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਦੇ ਨਾਲ ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡਾ ਦੀ ਖੁਫੀਆ ਏਜੰਸੀ ਸੀਐਸਆਈਐਸ ਵੱਲੋਂ ਏਅਰ ਇੰਡੀਆ ਫਲਾਈਟ 182 ਮਾਮਲੇ ਸਬੰਧੀ ਜਾਰੀ ਕੀਤੇ ਬਿਆਨ ਨੂੰ ਸਖ਼ਤ ਸ਼ਬਦਾਂ ਵਿੱਚ ਚੁਣੌਤੀ ਦਿੰਦਿਆਂ “ਸਬੂਤ ਦਿਓ ਜਾਂ ਪੋਸਟ ਹਟਾਓ” ਦਾ ਅਲਟੀਮੇਟਮ ਜਾਰੀ ਕੀਤਾ ਹੈ। ਓਨ੍ਹਾ ਦਾ ਦਾਅਵਾ ਹੈ ਕਿ ਸੀਐਸਆਈਐਸ ਵੱਲੋਂ “ਕੈਨੇਡਾ ਅਧਾਰਿਤ ਖਾਲਿਸਤਾਨੀ ਕੱਟੜਪੰਥੀਆਂ” ਨੂੰ ਧਮਾਕੇ ਲਈ ਜ਼ਿੰਮੇਵਾਰ ਠਹਿਰਾਉਣਾ ਇਕਪੱਖੀ ਅਤੇ ਸਿੱਖਾਂ ਨੂੰ ਬਦਨਾਮ ਕਰਨ ਵਾਲਾ ਨੈਰੇਟਿਵ ਹੈ। ਉਨ੍ਹਾਂ ਕਿਹਾ ਕਿ ਜੇ ਏਜੰਸੀ ਕੋਲ ਆਪਣੇ ਦਾਅਵਿਆਂ ਦੇ ਸਮਰਥਨ ਵਿੱਚ ਗੈਰ-ਸੰਪਾਦਿਤ ਅਤੇ ਨਿਆਂਇਕ ਤੌਰ ‘ਤੇ ਪਰਖੇ ਹੋਏ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ, ਨਹੀਂ ਤਾਂ ਇਹ ਪੋਸਟ ਤੁਰੰਤ ਹਟਾਈ ਜਾਵੇ। ਇਸ ਮਾਮਲੇ ‘ਤੇ ਪੰਨੂ ਨੇ ਦੋਸ਼ ਲਗਾਇਆ ਕਿ ਸੀਐਸਆਈਐਸ ਭਾਰਤ ਦੇ ਸਰਕਾਰੀ ਪੱਖ ਨੂੰ ਦੁਹਰਾ ਕੇ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਐਸਐਫਜੇ ਨਾਲ ਸੰਬੰਧਤ ਕੈਨੇਡੀਅਨ ਸਿੱਖ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਗੁਰਮੀਤ ਸਿੰਘ ਤੂਰ ਅਤੇ ਭਾਈ ਮਨਜਿੰਦਰ ਸਿੰਘ ਨੇ ਵੀ ਪੰਨੂ ਦੇ ਰੁਖ ਦਾ ਸਮਰਥਨ ਕਰਦਿਆਂ ਕਿਹਾ ਕਿ ਜੇ ਸੀਐਸਆਈਐਸ ਆਪਣੇ ਦਾਅਵਿਆਂ ਨੂੰ ਸਬੂਤਾਂ ਨਾਲ ਸਾਬਤ ਨਹੀਂ ਕਰ ਸਕਦੀ ਤਾਂ ਉਸ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਜਨਤਕ ਤੌਰ ‘ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਐਸਐਫਜੇ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਏਅਰ ਇੰਡੀਆ ਫਲਾਈਟ 182 ਮਾਮਲੇ ਨਾਲ ਸਬੰਧਤ ਕਈ ਦਸਤਾਵੇਜ਼ ਅਜੇ ਵੀ ਪੂਰੀ ਤਰ੍ਹਾਂ ਜਨਤਕ ਨਹੀਂ ਕੀਤੇ ਗਏ, ਜਿਸ ਕਾਰਨ ਇਸ ਮਾਮਲੇ ਨੂੰ ਲੈ ਕੇ ਸਵਾਲ ਅਤੇ ਵਿਵਾਦ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀਐਸਆਈਐਸ ਆਪਣੇ ਦਾਅਵਿਆਂ ਨੂੰ ਅੰਤਿਮ ਸੱਚ ਵਜੋਂ ਪੇਸ਼ ਕਰਦੀ ਹੈ ਤਾਂ ਉਸ ਨੂੰ ਉਨ੍ਹਾਂ ਦੇ ਸਮਰਥਨ ਵਿੱਚ ਸਾਰੇ ਸੰਬੰਧਿਤ ਸਬੂਤ ਅਤੇ ਦਸਤਾਵੇਜ਼ ਵੀ ਜਨਤਕ ਕਰਨੇ ਚਾਹੀਦੇ ਹਨ, ਨਹੀਂ ਤਾਂ ਅਜਿਹੇ ਬਿਆਨ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਅਤੇ ਪੱਖਪਾਤੀ ਮੰਨੇ ਜਾਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News