Home » ਨਵੀਂ ਦਿੱਲੀ » ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ‘ਚ ਸੋਧ ਦੇ ਮਾਮਲੇ ‘ਤੇ ਦਿੱਲੀ ਗੁਰਦੁਆਰਾ ਕਮੇਟੀ ਹੋਈ ਸਰਗਰਮ, ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਤੁਰੰਤ ਮੀਟਿੰਗ ਦਾ ਸਮਾਂ ਮੰਗਿਆ

ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ‘ਚ ਸੋਧ ਦੇ ਮਾਮਲੇ ‘ਤੇ ਦਿੱਲੀ ਗੁਰਦੁਆਰਾ ਕਮੇਟੀ ਹੋਈ ਸਰਗਰਮ, ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਤੁਰੰਤ ਮੀਟਿੰਗ ਦਾ ਸਮਾਂ ਮੰਗਿਆ

SHARE ARTICLE

8 Views

ਨਵੀਂ ਦਿੱਲੀ, 26 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਨਾਲ ਸੰਬੰਧਿਤ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਵਿੱਚ ਪ੍ਰਸਤਾਵਿਤ ਸੋਧਾਂ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਤੁਰੰਤ ਮੀਟਿੰਗ ਲਈ ਸਮਾਂ ਮੰਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਐਕਟ, 1971 ਅਧੀਨ ਬਣੀ ਇੱਕ ਕਾਨੂੰਨੀ ਸੰਸਥਾ ਹੈ ਅਤੇ ਦੇਸ਼ ਦੀ ਦੂਜੀ ਸਭ ਤੋਂ ਵੱਡੀ ਸਿੱਖ ਸੰਸਥਾ ਹੋਣ ਦੇ ਨਾਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਦਰਜ ਕਰਵਾ ਰਹੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਜ਼ੂਰ ਸਾਹਿਬ ਐਕਟ ਵਿੱਚ ਇੰਨੀ ਮਹੱਤਵਪੂਰਨ ਸੋਧ ਕਰਨ ਤੋਂ ਪਹਿਲਾਂ ਸਿੱਖ ਸੰਸਥਾਵਾਂ ਜਾਂ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ, ਜਿਸ ਕਾਰਨ ਸੰਗਤਾਂ ਵਿੱਚ ਗਹਿਰੀ ਚਿੰਤਾ ਅਤੇ ਰੋਸ ਹੈ। ਡੀਐੱਸਜੀਐੱਮਸੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅੰਤਿਮ ਫ਼ੈਸਲੇ ਤੋਂ ਪਹਿਲਾਂ ਕਮੇਟੀ ਦੇ ਨੁਮਾਇੰਦਿਆਂ ਨੂੰ ਮਿਲਣ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਸਿੱਖ ਕੌਮ ਦੀਆਂ ਭਾਵਨਾਵਾਂ, ਚਿੰਤਾਵਾਂ ਅਤੇ ਸੁਝਾਵਾਂ ਤੋਂ ਸਰਕਾਰ ਨੂੰ ਜਾਣੂ ਕਰਵਾਇਆ ਜਾ ਸਕੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿੱਧੀ ਗੱਲਬਾਤ ਨਾਲ ਸਾਰੇ ਪੱਖਾਂ ਦੀ ਰਾਇ ਨੂੰ ਸਮਝਣ ਵਿੱਚ ਮਦਦ ਮਿਲੇਗੀ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਮਰਿਆਦਾ, ਪਵਿੱਤਰਤਾ ਅਤੇ ਪ੍ਰੰਪਰਾਵਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇਗੀ। ਇਸ ਲਈ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਡੀਐੱਸਜੀਐੱਮਸੀ ਦੇ ਵਫ਼ਦ ਨੂੰ ਜਲਦ ਤੋਂ ਜਲਦ ਮਿਲਣ ਲਈ ਸਮਾਂ ਦਿੱਤਾ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News