ਪੱਟੀ 28 ਜੂਨ (ਜਗਜੀਤ ਸਿੰਘ) 
ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਦੁਆਰਾ ਭੱਠ ਸਾਹਿਬ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” 22 ਜੂਨ ਤੋਂ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਆਰੰਭ ਕੀਤਾ ਗਿਆ ਸੀ, ਜਿਸ ਦੇ ਸਮਾਪਤੀ ਸਮਾਗਮ ਦੇ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬੱਚਿਆਂ ਦੇ ਦੋ ਗਰੁੱਪ ਬਣਾਏ ਗਏ । ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਵੱਲੋਂ ਨਗਦ ਰਾਸ਼ੀ , ਸ਼ੀਲਡਾਂ ਅਤੇ ਗੁਰਲਾਲ ਸਿੰਘ ਵੱਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਬਾਕੀ ਸਭਨਾ ਬੱਚਿਆਂ ਨੂੰ ਮੈਡਲ ਦੇ ਕੇ ਹੌਂਸਲਾ ਅਫਜਾਈ ਕੀਤੀ ਗਈ। ਸੁਸਾਇਟੀ ਵੱਲੋਂ ਅੱਜ ਦੇ ਮੁਕਾਬਲਿਆਂ ਵਿੱਚ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਸ਼ਮੂਲੀਅਤ ਕੀਤੀ ਗਈ। ਉਹਨਾਂ ਨੇ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਬੱਚਿਆਂ ਦੇ ਬਾਹਰੀ ਵਿਕਾਸ ਵੱਲ ਧਿਆਨ ਦੇਣ ਦੇ ਨਾਲ ਨਾਲ ਅੰਦਰੂਨੀ ਵਿਕਾਸ ਵੱਲ ਧਿਆਨ ਦੇਣਾ ਵੀ ਲਾਜ਼ਮੀ ਹੈ। ਇਸ ਵਿਕਾਸ ਵਾਲੇ ਪਾਸੇ ਤੋਂ ਬਹੁਤਾਤ ਮਾਪੇ ਧਾਰਮਿਕ ਸੰਸਥਾਵਾਂ ਅਵੇਸਲੀਆਂ ਹੋਈਆਂ ਪਈਆਂ ਹਨ। ਸੋ ਸਾਨੂੰ ਬੱਚਿਆਂ ਦੇ ਧਾਰਮਿਕ, ਨੈਤਿਕ ਕਦਰਾਂ ਕੀਮਤਾਂ ਤੇ ਅਧਾਰਿਤ ਵਿਕਾਸ ਵੱਲ ਧਿਆਨ ਦੇਣ ਦੀ ਲੋੜ ਹੈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਤੋਂ ਦਰਸ਼ਨ ਕਰਨ ਆਏ ਭਾਈ ਅਵਤਾਰ ਸਿੰਘ ਅਤੇ ਭਾਈ ਜਗਸੀਰ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਨੂੰ ਸੁਸਾਇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਭਾਈ ਗੁਰਪ੍ਰੀਤ ਸਿੰਘ ਸ਼ੈਡੀ ਅਤੇ ਦਸਤਾਰ ਕੁਆਡੀਨੇਟਰ ਹਰਜੀਤ ਸਿੰਘ ਲਹਿਰੀ, ਦਸਤਾਰ ਕੋਚ, ਵਜ਼ੀਰ ਸਿੰਘ ਆਸਲ, ਹਰਮਨਦੀਪ ਸਿੰਘ ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ ਵੱਲੋਂ ਸਾਂਝੇ ਰੂਪ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ, ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਰਜਿਸਟਰਡ, ਗੁਰਲਾਲ ਸਿੰਘ , ਸਤਨਾਮ ਸਿੰਘ ਅਤੇ ਬੱਚਿਆਂ ਨੂੰ ਅੱਤ ਦੀ ਗਰਮੀ ਵਿੱਚ ਭੇਜਣ ਵਾਲੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਜਗਬੀਰ ਸਿੰਘ ਅਤੇ ਜਥੇਦਾਰ ਬਾਬਾ ਯਾਦਵਿੰਦਰ ਸਿੰਘ ਵੱਲੋਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਵਾਇਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








