Home » ਨਵੀਂ ਦਿੱਲੀ » ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ‘ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ‘ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

SHARE ARTICLE

8 Views

ਨਵੀਂ ਦਿੱਲੀ, 28 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਯਤਨਾਂ ਸਦਕਾ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਰਿਹਾਅ ਹੋਏ ਨਿਹੰਗ ਸਿੰਘਾਂ ਨਾਲ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਭਾਈ ਅਜੈਪਾਲ ਸਿੰਘ, ਭਾਈ ਜਸ਼ਨਪ੍ਰੀਤ ਸਿੰਘ ਅਤੇ ਭਾਈ ਸਤਵਿੰਦਰ ਸਿੰਘ ਹਾਜ਼ਰ ਸਨ, ਜਦਕਿ ਭਾਈ ਮਨਪ੍ਰੀਤ ਸਿੰਘ ਰਿਸ਼ੀਕੇਸ਼ ਦੇ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਹਨ। ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 16 ਜੂਨ ਨੂੰ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਨੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਪੈਰਵੀ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਕਮੇਟੀ ਦੇ ਵਫ਼ਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਡੀਜੀਪੀ ਦੀਪਮ ਸੇਠ ਨਾਲ ਵੀ ਮੁਲਾਕਾਤ ਕਰਕੇ ਨਿਹੰਗ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੇ ਦਿਨ ਤੋਂ ਇਸ ਮਾਮਲੇ ਦੀ ਪੂਰੀ ਪੈਰਵੀ ਕੀਤੀ ਹੈ ਅਤੇ ਕੇਸ ਦੇ ਅੰਤਿਮ ਨਿਪਟਾਰੇ ਤੱਕ ਇਹ ਪੈਰਵੀ ਜਾਰੀ ਰਹੇਗੀ ਤਾਂ ਜੋ ਸਿੱਖ ਭਾਈਚਾਰੇ ਨਾਲ ਇਨਸਾਫ਼ ਯਕੀਨੀ ਬਣਾਇਆ ਜਾ ਸਕੇ। ਕਾਲਕਾ ਅਤੇ ਕਾਹਲੋਂ ਨੇ ਜ਼ਮਾਨਤ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਮੀ ਮਸਲਿਆਂ ਦੇ ਹੱਲ ਲਈ ਸਾਰਿਆਂ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News