ਸਹਿਯੋਗ ਦੇਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਐਮਐਲਏ, ਸਮਾਜ ਸੇਵੀ ਅਤੇ ਸ਼ਹਿਰ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ
ਭਿੱਖੀਵਿੰਡ 29 ਜੂਨ (ਜਗਜੀਤ ਸਿੰਘ) 


ਪੰਜਾਬ ਦੀ ਜਵਾਨੀ ਨੂੰ ਸਾਂਭਣ ਅਤੇ ਸੰਭਾਲਣ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਮਿਤੀ 22 ਜੂਨ ਤੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖੀਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਨਿਵਾਸੀ ਸੰਗਤਾਂ ਦੀ ਸਹਿਯੋਗ ਨਾਲ ਲਗਾਇਆ ਗਿਆ ਜੋ ਕਿ ਪੰਥ ਕੀ ਜੀਤ ਨਾਹਰਿਆਂ ਦੇ ਨਾਲ ਜੈਕਾਰਿਆਂ ਦੇ ਨਾਲ ਚੜ੍ਹਦੀ ਕਲਾ ਦੇ ਨਾਲ ਅੱਜ ਸਮਾਪਤ ਹੋ ਗਿਆ। ਇਸ ਦੇ ਸਮਾਪਤੀ ਸਮਾਗਮ ਤੇ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੰਗਤਾਂ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਸ਼ਮੂਲੀਅਤ ਕੀਤੀ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਬੱਚਿਆਂ ਦੇ ਚਾਰ ਗਰੁੱਪ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਵਿੱਚ ਦੋ ਗਰੁੱਪ ਕਰਵਾ ਕੇ ਮੁਕਾਬਲੇ ਸ਼ੁਰੂ ਕੀਤੀ ਗਏ। ਦਸਤਾਰ ਮੁਕਾਬਲੇ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸੀਲਡਾਂ ਅਤੇ ਦਸਤਾਰਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਦੇ ਬੱਚਿਆਂ ਨੂੰ ਸ਼ੀਲਡਾਂ ਅਤੇ ਬਾਕੀ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਦੇ ਨਾਲ ਨਿਵਾਜਿਆ ਗਿਆ। ਸਮਾਗਮ ਵਿੱਚ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਸ਼ਮੂਲੀਅਤ ਕੀਤੀ ਗਈ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਸੰਸਾਰ ਨੂੰ ਸਾਫ ਸੁਥਰਾ ਮੈਦਾਨ ਬਣਾਉਣ ਦੇ ਲਈ, ਸਮਾਜਿਕ ਕੁਰੀਤੀਆਂ ਅਤੇ ਪਤਿਤਪੁਣੇ ਦੇ ਟੋਏ ਟਿੱਬੇ ਨੂੰ ਪੂਰਨ ਦੇ ਲਈ ਸੁਸਾਇਟੀ ਵੱਲੋਂ ਲੰਮੇ ਸਮੇਂ ਤੋਂ ਇਹ ਯਤਨ ਕੀਤੇ ਜਾ ਰਹੇ ਹਨ। ਜਿਸ ਸਮਾਜ ਵਿੱਚ ਅਸੀਂ ਸਭਨਾਂ ਦੇ ਰਹਿਣਾ ਹੈ ਉਸ ਮਾਰ ਜਿੰਨਾ ਇਨਸਾਫ ਭਰਪੂਰ ਹੋਏਗਾ, ਹੱਕ ਸੱਚ ਨਿਆ ਅਧਾਰਤ ਹੋਏਗਾ ਉਨਾ ਹੀ ਅਸੀਂ ਸਭ ਸੁੱਖ ਤੇ ਆਨੰਦ ਨਾਲ ਜ਼ਿੰਦਗੀ ਬਤੀਤ ਕਰ ਪਾਵਾਂਗੇ ਨਹੀਂ ਤਾਂ ਡਰ ਅਤੇ ਸਹਿਮ ਦਾ ਮਾਹੌਲ ਸਦਾ ਹੀ ਸਾਡੇ ਸਭਨਾਂ ਦੀ ਮਨਾਂ ਤੇ ਬਣਿਆ ਰਹਿਣਾ ਹੈ। ਸੋ ਆਓ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਯੋਗਦਾਨ ਪਾਈਏ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਸਾਡੇ ਸੀਨੀਅਰ ਦਸਤਾਰ ਕੋਚ ਆਕਾਸ਼ਦੀਪ ਸਿੰਘ ਪੱਟੀ , ਹਰਮਨਦੀਪ ਸਿੰਘ , ਹੁਸਨਦੀਪ ਸਿੰਘ,ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਵੀਰਮ ਵੱਲੋਂ ਬਾਖੂਬੀ ਨਿਭਾਈ ਗਈ। ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ਮੈਨੇਜਰ ਭਾਈ ਦਲਜਿੰਦਰ ਸਿੰਘ, ਗ੍ਰੰਥੀ ਭਾਈ ਭੋਲਾ ਸਿੰਘ ਅਤੇ ਹੈਡ ਗ੍ਰੰਥੀ ਭਾਈ ਮਨਜੀਤ ਸਿੰਘ ਵੱਲੋਂ ਜਿੱਥੇ ਬੱਚਿਆਂ ਲਈ ਸੁਚੱਜਾ ਪ੍ਰਬੰਧ ਕੀਤਾ ਗਿਆ ਉਥੇ ਨਾਲ ਹੀ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਅਤੇ ਭਵਿੱਖ ਵਿੱਚ ਹਰੇਕ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਇਸ ਦੇ ਨਾਲ ਹੀ ਸਰਵਨ ਸਿੰਘ ਧੁੰਨ ਐਮ ਐਲ ਏ, ਸਿੰਘ ਜਿਊਲਰਜ, ਜੋਗਿੰਦਰ ਸਿੰਘ ਡੱਲ ਵਾਲੇ, ਪਰਮਜੀਤ ਸਿੰਘ, ਵਿਰਦੀ ਏ ਸੀ ਰਿਪੇਅਰ , ਸਤਵੰਤ ਸਿੰਘ, ਗੁਰਪ੍ਰੀਤ ਸਿੰਘ ਫੌਜੀ, ਗੁਰਜੰਟ ਸਿੰਘ ਕਿਰਪਾਨਾ ਵਾਲੇ, ਗੁਰ ਵਰਿਆਮ ਸਿੰਘ, ਕਵਲਜੀਤ ਸਿੰਘ, ਮਨਜੀਤ ਸਿੰਘ ਕੌਸਲਰ, ਭੁੱਲਰ ਫਰਨੀਚਰ ਹਾਊਸ,ਲਾਲੀ ਸਵੀਟਸ ਸ਼ਾਪ, ਬਿੱਟੂ ਸਵੀਟਸ ਸ਼ਾਪ ਵੱਲੋਂ ਬੱਚਿਆਂ ਲਈ ਰੋਜਾਨਾ ਖਾਣ ਪੀਣ ਦੀਆਂ ਵਸਤੂਆਂ ਮੁਹਈਆ ਕਰਵਾਈਆਂ ਜਾਂਦੀਆਂ ਰਹੀਆਂ ਅਤੇ ਇਸ ਦੇ ਨਾਲ ਹੀ ਬੱਚਿਆਂ ਲਈ ਇਨਾਮ ਬਣਾਉਣ ਦੀਆਂ ਸੇਵਾਵਾਂ ਅਤੇ ਦਸਤਾਰਾਂ ਦੇਣ ਦੀਆਂ ਸੇਵਾਵਾਂ ਕੀਤੀਆਂ ਗਈਆਂ ਕਰਨ ਤੇ ਸਨਮਾਨ ਕਰਨ ਦਾ ਨਿਮਾਣਾ ਜਿਹਾ ਯਤਨ ਕੀਤਾ ਗਿਆ। ਇਸ ਦੇ ਨਾਲ ਹੀ ਮੱਲੀ ਕਾਰ ਬਾਜ਼ਾਰ ਵੱਲੋਂ ਬੱਚਿਆਂ ਨੂੰ ਦਸਤਾਰਾਂ ਅਤੇ ਦੁਮਾਲਿਆਂ ਦੀ ਸਿਖਲਾਈ ਦੇਣ ਵਾਲੇ ਕੋਚ ਸਾਹਿਬਾਨ ਨੂੰ ਦਸਤਾਰਾਂ ਦੇ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅਖੀਰ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ ,ਹਰਜੀਤ ਸਿੰਘ ਲਹਿਰੀ ,ਵਜ਼ੀਰ ਸਿੰਘ ਆਸਲ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਨਿੰਦਰ ਪਾਲ ਸਿੰਘ ਮੱਖੂ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਗੁਰਪ੍ਰੀਤ ਸਿੰਘ ਸੈਡੀ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਕਰਨ ਵਾਲੀਆਂ ਤਮਾਮ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਕਰਨ ਦੇ ਲਈ ਸੰਗਤਾਂ ਨੂੰ ਬੇਨਤੀ ਕੀਤੀ। ਅੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਲਈ ਤਿਆਰ ਕੀਤੇ ਗਏ ਚਾਹ ਦੀ ਲੰਗਰ ਦਾ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਦੈਨਿਕ ਭਾਸਕਰ ਸਕਾਰ ਦੇ ਪੱਤਰਕਾਰ ਭੁਪਿੰਦਰ ਸਿੰਘ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








