Home » ਸੰਸਾਰ » ਜਰਮਨੀ » ਭਾਈ ਗੁਰਚਰਨ ਸਿੰਘ ਗੁਰਾਇਆ ਦੇ ਪਿਤਾ ਬਾਪੂ ਨਿਰਮਲ ਸਿੰਘ ਜੀ ਦੇ ਸਦੀਵੀ ਵਿਛੋੜੇ ‘ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ* ਅੰਤਿਮ ਸੰਸਕਾਰ 4 ਜੁਲਾਈ ਦਿਨ ਸ਼ਨੀਵਾਰ ਨੂੰ ਪਿੰਡ ਗੁਰਾਇਆ ਵਿਖੇ ਹੋਵੇਗਾ

ਭਾਈ ਗੁਰਚਰਨ ਸਿੰਘ ਗੁਰਾਇਆ ਦੇ ਪਿਤਾ ਬਾਪੂ ਨਿਰਮਲ ਸਿੰਘ ਜੀ ਦੇ ਸਦੀਵੀ ਵਿਛੋੜੇ ‘ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ* ਅੰਤਿਮ ਸੰਸਕਾਰ 4 ਜੁਲਾਈ ਦਿਨ ਸ਼ਨੀਵਾਰ ਨੂੰ ਪਿੰਡ ਗੁਰਾਇਆ ਵਿਖੇ ਹੋਵੇਗਾ

SHARE ARTICLE

12 Views

ਜਰਮਨੀ 2 ਜੁਲਾਈ (ਖਿੜਿਆ ਪੰਜਾਬ) ਸਿੱਖ ਪੰਥ ਦੇ ਅਣਥੱਕ ਸੇਵਕ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਸਤਿਕਾਰਯੋਗ ਪਿਤਾ, ਬਾਪੂ ਨਿਰਮਲ ਸਿੰਘ ਜੀ (86) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਨਾਲ ਸਮੁੱਚੇ ਪੰਥ ਅਤੇ ਵਰਲਡ ਸਿੱਖ ਪਾਰਲੀਮੈਂਟ ਵਿੱਚ ਡੂੰਘੇ ਸੋਗ ਦੀ ਲਹਿਰ ਹੈ।

ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ, ਹਰਜੀਤ ਸਿੰਘ, ਜਸਵਿੰਦਰ ਸਿੰਘ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ), ਭਾਈ ਜਤਿੰਦਰ ਸਿੰਘ. ਭਾਈ ਗੁਰਪਾਲ ਸਿੰਘ (ਜਰਮਨੀ), ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬੇਹੱਦ ਔਖੀ ਅਤੇ ਦੁੱਖ ਦੀ ਘੜੀ ਵਿੱਚ, ਸਮੁੱਚੀ ਵਰਲਡ ਸਿੱਖ ਪਾਰਲੀਮੈਂਟ ਭਾਈ ਗੁਰਚਰਨ ਸਿੰਘ ਗੁਰਾਇਆ ਜੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਦੁਨਿਆਵੀ ਤੌਰ ‘ਤੇ ਪਿਤਾ ਦਾ ਸਿਰ ਤੋਂ ਸਾਇਆ ਉੱਠ ਜਾਣਾ ਇੱਕ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਇਹ ਦੁੱਖ ਉਸ ਵੇਲੇ ਹੋਰ ਵੀ ਦੁੱਗਣਾ ਹੋ ਜਾਂਦਾ ਹੈ ਜਦੋਂ ਖਾਲਿਸਤਾਨ ਦੀ ਆਜ਼ਾਦੀ ਦੇ ਸੰਘਰਸ਼ ਖਾਤਰ ਜਲਾਵਤਨੀ ਕੱਟ ਰਿਹਾ ਇੱਕ ਪੁੱਤਰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਵੀ ਸ਼ਾਮਲ ਨਾ ਹੋ ਸਕੇ।

ਭਾਈ ਗੁਰਚਰਨ ਸਿੰਘ ਗੁਰਾਇਆ ਪਿਛਲੇ 36 ਸਾਲਾਂ ਤੋਂ ਜਰਮਨੀ ਵਿੱਚ ਰਹਿੰਦਿਆਂ ਆਪਣੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ਸ਼ੀਲ ਹਨ ਤੇ ਜਲਾਵਤਨ ਹੋਣ ਕਾਰਨ ਆਪਣੇ ਮਾਤਾ-ਪਿਤਾ ਨੂੰ ਮਿਲ ਨਹੀਂ ਸਕੇ ਸਨ। ਇਸ ਤੋਂ ਪਹਿਲਾਂ 17 ਸਾਲ ਪਹਿਲਾਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਬੀਬੀ ਕੁਲਵਿੰਦਰ ਕੌਰ ਜੀ ਵੀ ਇਸੇ ਤਰ੍ਹਾਂ ਪੁੱਤਰ ਦੀ ਉਡੀਕ ਵਿੱਚ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਗਏ ਸਨ।

ਭਾਈ ਗੁਰਚਰਨ ਸਿੰਘ ਗੁਰਾਇਆ ਵੱਲੋਂ ਸਿੱਖ ਪੰਥ ਅਤੇ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਲਾਮਿਸਾਲ ਹਨ। ਕੌਮ ਪ੍ਰਤੀ ਉਨ੍ਹਾਂ ਦੇ ਇਸ ਅਥਾਹ ਸਮਰਪਣ ਅਤੇ ਪਰਿਵਾਰ ਵੱਲੋਂ ਝੱਲੇ ਗਏ ਇਸ ਲੰਮੇ ਵਿਛੋੜੇ ਦੀ ਕੁਰਬਾਨੀ ਨੂੰ ਪੰਥ ਹਮੇਸ਼ਾ ਸਤਿਕਾਰ ਨਾਲ ਯਾਦ ਰੱਖੇਗਾ।

ਬਾਪੂ ਨਿਰਮਲ ਸਿੰਘ ਜੀ ਦਾ ਅੰਤਿਮ ਸੰਸਕਾਰ 4 ਜੁਲਾਈ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਗੁਰਾਇਆ, ਪਤਾ: ਪੱਤੀ ਮਾਗਾ, ਪਿੰਡ ਗੁਰਾਇਆ (ਪਿੰਨ ਕੋਡ – 144409) ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਵਰਲਡ ਸਿੱਖ ਪਾਰਲੀਮੈਂਟ ਦੇ ਸਮੂਹ ਮੈਂਬਰਾਂ ਦੀ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਜੋਦੜੀ ਹੈ ਕਿ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਭਾਈ ਗੁਰਚਰਨ ਸਿੰਘ ਗੁਰਾਇਆ ਸਮੇਤ ਪਿੱਛੇ ਸਮੁੱਚੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News