Home » ਨਵੀਂ ਦਿੱਲੀ » ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ, ਸਰਨਾ ਨੇ ਛੇੜੀ ਮੁਹਿੰਮ

ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ, ਸਰਨਾ ਨੇ ਛੇੜੀ ਮੁਹਿੰਮ

SHARE ARTICLE

16 Views

ਨਵੀਂ ਦਿੱਲੀ, 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਦਿੱਲੀ ਭਰ ਦੇ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ. ਸਰਨਾ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤ ਤੱਕ ਪਹੁੰਚਾਉਣਾ ਅਤੇ ਪੰਥਕ ਮਰਯਾਦਾ ਅਨੁਸਾਰ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾ ਕੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦਿੱਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਸਿਆਸੀ ਲਾਭ ਲਈ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਅਨੁਸ਼ਾਸਨ ਅਤੇ ਧਾਰਮਿਕ ਮਰਯਾਦਾ ਦੀ ਰੱਖਿਆ ਲਈ ਚਲਾਈ ਜਾ ਰਹੀ ਪਹਿਲ ਹੈ। ਸ. ਸਰਨਾ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਹੁਕਮ ਜਾਰੀ ਹੁੰਦਾ ਹੈ ਤਾਂ ਉਸ ਦੀ ਪਾਲਣਾ ਕਰਨਾ ਹਰ ਸਿੱਖ ਦਾ ਧਾਰਮਿਕ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਹੁਦੇ ਅਤੇ ਸਿਆਸੀ ਤਾਕਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸਰਵਉੱਚਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News