Home » Blog » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

SHARE ARTICLE

11 Views

ਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਫਿਲਮ ਮਨੋਰੰਜਨ ਲਈ ਨਹੀਂ, ਸਗੋਂ 1990ਵਿਆਂ ਦੇ ਪੰਜਾਬ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਸਾਹਮਣੇ ਲਿਆਂਦੇ ਗਏ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਸਬੂਤਾਂ ’ਤੇ ਆਧਾਰਿਤ ਅਜਿਹੇ ਵਿਸ਼ਿਆਂ ਨੂੰ ਦਬਾਉਣ ਦੀ ਬਜਾਏ ਲੋਕਾਂ ਸਾਹਮਣੇ ਆਉਣ ਦੇਣਾ ਚਾਹੀਦਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਹੋਣ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਦਰਸ਼ਕਾਂ ਨੇ ਇਸ ਦੀ ਸ਼ਲਾਘਾ ਕੀਤੀ। ਅਜਿਹੇ ਸਮੇਂ ਇਸ ’ਤੇ ਪਾਬੰਦੀ ਲਗਾਉਣਾ ਨਾ ਸਿਰਫ਼ ਫਿਲਮ ਪ੍ਰੇਮੀਆਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲਮ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਤਾਂ ਜੋ ਨੌਜਵਾਨ ਪੀੜੀ ਪੰਜਾਬ ਦੇ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਅਤੇ ਉਸ ਨਾਲ ਜੁੜੇ ਤੱਥਾਂ ਤੋਂ ਜਾਣੂ ਹੋ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News