Home » ਨਵੀਂ ਦਿੱਲੀ » ਗੁਰੂ ਸਾਹਿਬਾਨਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਚੇਤਨ ਸ਼ਰਮਾ ‘ਤੇ ਸਖ਼ਤ ਧਾਰਾਵਾਂ ਲਗਾਉਣ ਦੀ ਮੰਗ

ਗੁਰੂ ਸਾਹਿਬਾਨਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਚੇਤਨ ਸ਼ਰਮਾ ‘ਤੇ ਸਖ਼ਤ ਧਾਰਾਵਾਂ ਲਗਾਉਣ ਦੀ ਮੰਗ

SHARE ARTICLE

12 Views

👉 ਗ੍ਰਿਫ਼ਤਾਰੀ ਲਈ ਸਿੱਖ ਲੀਗਲ ਵਿੰਗ ਪੰਜਾਬ ਦਾ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਦਿੱਤਾ ਮੰਗ ਪੱਤਰ

ਨਵੀਂ ਦਿੱਲੀ, 9 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਸਾਹਿਬਾਨ, ਸਿੱਖ ਧਰਮ, ਗੁਰੂ ਘਰ ਅਤੇ ਸਿੱਖਾਂ ਦੀ ਸ਼ਾਨ ਦਸਤਾਰ ਬਾਰੇ ਲਗਾਤਾਰ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਕੇ ਸੋਸ਼ਲ ਮੀਡੀਆ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੇਤਨ ਸ਼ਰਮਾ ਖ਼ਿਲਾਫ਼ ਦਰਜ ਮਾਮਲੇ ਵਿੱਚ ਹੋਰ ਸਖ਼ਤ ਧਾਰਾਵਾਂ ਸ਼ਾਮਲ ਕਰਨ ਅਤੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਲੀਗਲ ਵਿੰਗ ਪੰਜਾਬ ਦਾ ਵਫ਼ਦ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਅਤੇ ਵਿਸਥਾਰਪੂਰਵਕ ਮੈਮੋਰੈਂਡਮ ਸੌਂਪਿਆ। ਸਿੱਖ ਲੀਗਲ ਵਿੰਗ ਦੇ ਚੇਅਰਮੈਨ ਐਡਵੋਕੇਟ ਗੁਰਜਿੰਦਰ ਸਿੰਘ ਸਾਹਨੀ ਨੇ ਕਿਹਾ ਕਿ ਚੇਤਨ ਸ਼ਰਮਾ ਵੱਲੋਂ ਜਾਰੀ ਕੀਤੀਆਂ ਵੀਡੀਓਆਂ ਅਤੇ ਵਰਤੀ ਗਈ ਸ਼ਬਦਾਵਲੀ ਇਹ ਸੰਕੇਤ ਦਿੰਦੀ ਹੈ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸ ਦੀ ਪੂਰੀ ਕਾਨੂੰਨੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀ ਸਮੱਗਰੀ ਸਮਾਜ ਵਿੱਚ ਨਫ਼ਰਤ ਫੈਲਾਉਣ, ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਅਮਨ-ਚੈਨ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਵੇਖੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਰਜ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਭਾਈਚਾਰਿਆਂ ਵਿਚਕਾਰ ਵੈਰ-ਵਿਰੋਧ ਫੈਲਾਉਣ ਅਤੇ ਜਨਤਕ ਸ਼ਾਂਤੀ ਭੰਗ ਕਰਨ ਨਾਲ ਸੰਬੰਧਿਤ ਲਾਗੂ ਹੋਣ ਵਾਲੀਆਂ ਸਖ਼ਤ ਕਾਨੂੰਨੀ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾਣ। ਨਾਲ ਹੀ ਚੇਤਨ ਸ਼ਰਮਾ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਐਡਵੋਕੇਟ ਸਾਹਨੀ ਨੇ ਇਹ ਵੀ ਮੰਗ ਕੀਤੀ ਕਿ ਸੋਸ਼ਲ ਮੀਡੀਆ ‘ਤੇ ਸਿੱਖ ਧਰਮ, ਸ੍ਰੀ ਗੁਰੂ ਸਾਹਿਬਾਨ ਅਤੇ ਦਸਤਾਰ ਵਿਰੁੱਧ ਅਪਮਾਨਜਨਕ ਸਮੱਗਰੀ ਸਾਂਝੀ ਕਰਨ ਵਾਲੇ ਹੋਰ ਅਕਾਊਂਟਾਂ ਦੀ ਵੀ ਪਛਾਣ ਕਰਕੇ, ਜਿੱਥੇ ਕਾਨੂੰਨੀ ਤੌਰ ‘ਤੇ ਬਣਦਾ ਹੋਵੇ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਿੱਖ ਲੀਗਲ ਵਿੰਗ ਪੰਜਾਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ। ਵਫ਼ਦ ਅਨੁਸਾਰ ਪੁਲਿਸ ਕਮਿਸ਼ਨਰ ਨੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਿਕਾਇਤ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News