Home » ਪੰਜਾਬ » ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਅਤੇ ਜਲਾਵਤਨੀ ਯੋਧੇ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਸਤਿਕਾਰਯੋਗ ਪਿਤਾ ਸ੍ਰ. ਨਿਰਮਲ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈਆਂ ਪੰਥਕ ਸ਼ਖ਼ਸੀਅਤਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਅਤੇ ਜਲਾਵਤਨੀ ਯੋਧੇ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਸਤਿਕਾਰਯੋਗ ਪਿਤਾ ਸ੍ਰ. ਨਿਰਮਲ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈਆਂ ਪੰਥਕ ਸ਼ਖ਼ਸੀਅਤਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

SHARE ARTICLE

37 Views

ਗੁਰਾਇਆ (ਜਲੰਧਰ) 11 ਜੁਲਾਈ , ਵਰਲਡ ਸਿੱਖ ਪਾਰਲੀਮੈਂਟ ਦੇ ਸਰਗਰਮ ਆਗੂ ਅਤੇ ਪਿਛਲੇ 35 ਸਾਲਾਂ ਤੋਂ ਜਰਮਨੀ ਵਿੱਚ ਜਲਾਵਤਨੀ ਦਾ ਜੀਵਨ ਬਤੀਤ ਕਰ ਰਹੇ ਸਿੱਖ ਸੰਘਰਸ਼ ਦੇ ਯੋਧੇ ਭਾਈ ਗੁਰਚਰਨ ਸਿੰਘ ਗੁਰਾਇਆ ਜੀ ਦੇ ਸਤਿਕਾਰਯੋਗ ਪਿਤਾ ਸ੍ਰ. ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ, ਉਨ੍ਹਾਂ ਦੀ ਪਵਿੱਤਰ ਯਾਦ ਵਿੱਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਸਬਾ ਗੁਰਾਇਆ (ਜ਼ਿਲ੍ਹਾ ਜਲੰਧਰ) ਵਿਖੇ ਗੁਰੂ ਘਰ ਦੀ ਹਜ਼ੂਰੀ ਵਿੱਚ ਬੜੀ ਸ਼ਰਧਾ, ਸਤਿਕਾਰ ਅਤੇ ਗੰਭੀਰਤਾ ਨਾਲ ਸੰਪੰਨ ਹੋਇਆ।

ਸਮਾਗਮ ਦੌਰਾਨ ਸੰਗਤ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਨੇ ਸ੍ਰ. ਨਿਰਮਲ ਸਿੰਘ ਜੀ ਦੇ ਸਾਦਗੀ ਭਰੇ ਜੀਵਨ, ਨਿਮਰ ਸੁਭਾਅ, ਗੁਰਸਿੱਖੀ ਪ੍ਰਤੀ ਅਟੁੱਟ ਨਿਸ਼ਠਾ ਅਤੇ ਪਰਿਵਾਰਕ ਸੰਸਕਾਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਬੀਰ ਸਿੰਘ ਬੜਾ ਪਿੰਡ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੰਘਰਸ਼ੀ ਸਿੱਖ ਭਾਈ ਲਾਲ ਸਿੰਘ ਅਕਾਲਗੜ੍ਹ ਅਤੇ ਭਾਈ ਅਮਰਜੀਤ ਸਿੰਘ ਬਡਗੁਜਰਾਂ ਨੇ ਆਪਣੇ ਵਿਚਾਰਾਂ ਰਾਹੀਂ ਸ੍ਰ. ਨਿਰਮਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਟੇਜ ਦੀ ਸੇਵਾ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਨਿਭਾਈ। ਭਾਈ ਗੁਰਚਰਨ ਸਿੰਘ ਗੁਰਾਇਆ ਜੀ ਦੀ ਜਲਾਵਤਨੀ ਕਾਰਨ ਗੈਰਹਾਜ਼ਰੀ ਵਿੱਚ ਉਨ੍ਹਾਂ ਦਾ ਸ਼ਰਧਾਂਜਲੀ ਸੰਦੇਸ਼ ਭਾਈ ਗੁਰਦਿਆਲ ਸਿੰਘ ਲੱਖਪੁਰ ਨੇ ਪੜ੍ਹ ਕੇ ਸੁਣਾਇਆ। ਆਪਣੇ ਸੰਦੇਸ਼ ਵਿੱਚ ਭਾਈ ਗੁਰਚਰਨ ਸਿੰਘ ਜੀ ਨੇ ਆਪਣੇ ਸਤਿਕਾਰਯੋਗ ਪਿਤਾ ਜੀ ਦੀ ਪਵਿੱਤਰ ਯਾਦ ਨੂੰ ਨਮਨ ਕਰਦਿਆਂ, ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਨ ਵਾਲੀਆਂ ਸਮੂਹ ਸੰਗਤਾਂ, ਪੰਥਕ ਆਗੂਆਂ, ਜਥੇਬੰਦੀਆਂ ਅਤੇ ਹਮਦਰਦਾਂ ਦਾ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਮੌਕੇ ਅਮਰ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਭਰਾਤਾ ਭਾਈ ਨਿਰਮਲ ਸਿੰਘ ਢਿੱਲੋਂ, ਸ਼ਹੀਦ ਭਾਈ ਸ਼ੇਰ ਸਿੰਘ ਪੰਡੋਰੀ ਦੇ ਭਰਾਤਾ ਭਾਈ ਗੁਰਸ਼ਰਨ ਸਿੰਘ ਪੰਡੋਰੀ, ਭਾਈ ਦਵਿੰਦਰ ਸਿੰਘ ਖਾਲਸਾ ਰੁੜਕਾ ਕਲਾਂ (ਹਲਕਾ ਇੰਚਾਰਜ ਫਿਲੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਸ੍ਰ. ਮਨੋਹਰ ਸਿੰਘ (ਸਾਬਕਾ ਸਰਪੰਚ, ਬੜਾ ਪਿੰਡ), ਸ੍ਰ. ਜਗਜੀਤ ਸਿੰਘ ਜੱਗੀ ਫਰਾਲਾ, ਭਾਈ ਮੇਜਰ ਸਿੰਘ ਟਿਵਾਣਾ (ਚਨਾਰਥਲ ਖੁਰਦ) ਸਮੇਤ ਵੱਡੀ ਗਿਣਤੀ ਵਿੱਚ ਪੰਥਕ ਸ਼ਖ਼ਸੀਅਤਾਂ, ਇਲਾਕੇ ਦੀਆਂ ਸੰਗਤਾਂ, ਸਨੇਹੀਆਂ ਅਤੇ ਹਮਦਰਦਾਂ ਨੇ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਭਾਈ ਗੁਰਚਰਨ ਸਿੰਘ ਗੁਰਾਇਆ ਜੀ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੀ ਧਰਮ ਪਤਨੀ ਬੀਬੀ ਰਾਜਵਿੰਦਰ ਕੌਰ ਜੀ ਅਤੇ ਛੋਟੇ ਭਰਾ ਸ੍ਰ. ਸੁਰਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਜੀ ਆਇਆਂ ਆਖਿਆ ਅਤੇ ਦੁੱਖ ਦੀ ਇਸ ਘੜੀ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖ਼ਸੀਅਤਾਂ ਪ੍ਰਤੀ ਹਿਰਦੇ ਤੋਂ ਆਭਾਰ ਪ੍ਰਗਟਾਇਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News