Home » ਨਵੀਂ ਦਿੱਲੀ » ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

SHARE ARTICLE

26 Views

ਨਵੀਂ ਦਿੱਲੀ 11 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਬਹਾਦਰੀ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ 29 ਮਈ 2017 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋਸ਼ੀ ਅਧਿਕਾਰੀਆਂ ਦੇ ਬਹਾਦਰੀ ਮੈਡਲ ਵਾਪਸ ਲੈਣ ਦੀ ਕਾਰਵਾਈ ਹੋਣੀ ਚਾਹੀਦੀ ਹੈ। ਕਮੇਟੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਤੁਰੰਤ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇ, ਦੋਸ਼ੀ ਅਧਿਕਾਰੀਆਂ ਦੇ ਮੈਡਲ ਰੱਦ ਕਰਵਾਏ ਜਾਣ ਅਤੇ ਉਨ੍ਹਾਂ ਦੇ ਨਾਂ ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਅਤੇ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਹਟਾਏ ਜਾਣ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਅਦਾਲਤਾਂ ਵੱਲੋਂ ਦੋਸ਼ ਸਾਬਤ ਹੋਣ ਦੇ ਬਾਵਜੂਦ ਅਜਿਹੇ ਅਧਿਕਾਰੀਆਂ ਦੇ ਨਾਂ ਬਹਾਦਰੀ ਸਨਮਾਨਾਂ ਨਾਲ ਜੁੜੇ ਰਹਿਣਾ ਕਾਨੂੰਨ ਦੀ ਭਾਵਨਾ ਅਤੇ ਗ੍ਰਹਿ ਮੰਤਰਾਲੇ ਦੇ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾਲ ਕਾਨੂੰਨ ਦੇ ਰਾਜ ਅਤੇ ਇਨਸਾਫ਼ ਪ੍ਰਣਾਲੀ ‘ਤੇ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News