ਨਵੀਂ ਦਿੱਲੀ 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪਿੰਡ ਪੰਜਵੜ੍ਹ ਵਿਖੇ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੀ 38ਵੀਂ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਹੱਕਾਂ ਅਤੇ ਸੰਘਰਸ਼ ਸਬੰਧੀ ਗੱਲਾਂ ਕੀਤੀਆਂ। ਭਾਈ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ ਜੁਝਾਰੂ ਸਿੰਘਾਂ ਦਾ ਮਕਸਦ ਵੋਟਾਂ ਦੀ ਰਾਜਨੀਤੀ ਨਹੀਂ ਸੀ। ਉੱਘੇ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਵੀ ਆਪਣੇ ਸੰਬੋਧਨ ਦੌਰਾਨ ਜੁਝਾਰੂ ਲਹਿਰ ਨਾਲ ਸਬੰਧਤ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਕੀਤਾ। ਦਲ ਖਾਲਸਾ ਦੇ ਭਾਈ ਪਰਮਜੀਤ ਸਿੰਘ ਮੰਡ ਨੇ ਸਿੱਖ ਇਤਿਹਾਸ ਦੀ ਪੇਸ਼ਕਾਰੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜਥਾ ਪੰਜ ਪ੍ਰਧਾਨੀ ਦੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖ ਕੌਮ ਦੇ ਅਧਿਕਾਰਾਂ ਅਤੇ ਸੁਤੰਤਰਤਾ ਦੇ ਮਸਲੇ ਨੂੰ ਸਿਧਾਂਤਕ ਤੌਰ ‘ਤੇ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਵੋਟ ਪ੍ਰਣਾਲੀ ਸਬੰਧੀ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਵਿੱਚ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ, ਲੇਖਕ, ਬੁੱਧੀਜੀਵੀ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਇਸ ਮੌਕੇ 80 ਤੋਂ ਵੱਧ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ, ਜਦਕਿ ਕਥਾਵਾਚਕਾਂ ਅਤੇ ਕਵੀਸ਼ਰੀ ਜਥਿਆਂ ਨੇ ਵੀ ਹਾਜ਼ਰੀ ਭਰੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








