Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ ‘ਤੇ ਸਿੱਖ ਜਗਤ ‘ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਰੋਕਣ ਦੀ ਨਵੀਂ ਚਾਲ.? ਸਰਕਾਰ ਦੀ ਟਾਲਮਟੋਲ ‘ਤੇ ਸਿੱਖ ਜਗਤ ‘ਚ ਰੋਸ, ਹਾਈ ਕੋਰਟ ਨੇ ਮੰਗਿਆ ਜਵਾਬ

SHARE ARTICLE

46 Views

👉 30 ਸਤੰਬਰ ਦੀ ਸਮਾਂ-ਸੀਮਾ ਖ਼ਤਰੇ ‘ਚ; ਚੋਣਾਂ ਟਾਲਣ ਦੀ ਅਰਜ਼ੀ ‘ਤੇ ਨੋਟਿਸ, ਗੁਰਦੁਆਰਾ ਚੋਣ ਡਾਇਰੈਕਟਰ ਤਲਬ, ਅਗਲੀ ਸੁਣਵਾਈ 12 ਅਗਸਤ ਨੂੰ

ਨਵੀਂ ਦਿੱਲੀ 13 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਇੱਕ ਹੋਰ ਅਹਿਮ ਮੋੜ ਲੈ ਲਿਆ ਹੈ। ਦਿੱਲੀ ਹਾਈ ਕੋਰਟ ਵਿੱਚ ਹੋਈ ਤਾਜ਼ਾ ਸੁਣਵਾਈ ਦੌਰਾਨ ਦਿੱਲੀ ਸਰਕਾਰ ਵੱਲੋਂ ਚੋਣਾਂ ਮੁਲਤਵੀ ਕਰਨ ਲਈ ਦਾਇਰ ਅਰਜ਼ੀ ‘ਤੇ ਅਦਾਲਤ ਨੇ ਨੋਟਿਸ ਜਾਰੀ ਕਰ ਦਿੱਤਾ। ਇਸ ਨਾਲ 30 ਸਤੰਬਰ ਤੱਕ ਚੋਣਾਂ ਕਰਵਾਉਣ ਦੀ ਸੰਭਾਵਨਾ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਸੁਣਵਾਈ ਦੌਰਾਨ ਦਿੱਲੀ ਸਰਕਾਰ ਵੱਲੋਂ ਐਡੀਸ਼ਨਲ ਸੋਲਿਸਟਰ ਜਨਰਲ ਪੇਸ਼ ਹੋਏ, ਜਿਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਚੋਣਾਂ ਕਰਵਾਉਣ ਲਈ ਲੋੜੀਂਦਾ ਸਟਾਫ਼ ਉਪਲਬਧ ਨਹੀਂ ਹੈ। ਇਸ ਦਲੀਲ ਤੋਂ ਬਾਅਦ ਅਦਾਲਤ ਨੇ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਤਲਬ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਲਈ ਨਿਰਧਾਰਤ ਕਰ ਦਿੱਤੀ। ਦੂਜੇ ਪਾਸੇ, ਇਸ ਮਾਮਲੇ ਨੇ ਸਿੱਖ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਪੈਦਾ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਪਾਰਟੀ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਸਮੇਤ ਕਈ ਸਿੱਖ ਆਗੂਆਂ ਅਤੇ ਪੰਥਕ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨਿਕ ਬਹਾਨਿਆਂ ਦੀ ਆੜ ਹੇਠ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਨੂੰ ਵਾਰ-ਵਾਰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਦਾ ਕਾਰਜਕਾਲ ਕਾਫ਼ੀ ਪਹਿਲਾਂ ਸਮਾਪਤ ਹੋ ਚੁੱਕਾ ਹੈ ਅਤੇ ਚੋਣਾਂ ਵਿੱਚ ਲਗਾਤਾਰ ਦੇਰੀ ਸਿੱਖ ਸੰਗਤ ਦੇ ਜਮਹੂਰੀ ਹੱਕਾਂ ਨੂੰ ਕਮਜ਼ੋਰ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਜੇਕਰ ਹੋਰ ਚੋਣਾਂ ਅਤੇ ਸਰਕਾਰੀ ਪ੍ਰਕਿਰਿਆਵਾਂ ਲਈ ਸਟਾਫ਼ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ ਤਾਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਇਹ ਦਲੀਲ ਕਿਉਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਪਹਿਲਾਂ ਦਿੱਤੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਅਤੇ ਚੋਣਾਂ ਨੂੰ ਹੋਰ ਲਟਕਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਿਆ ਜਾਵੇ। ਹੁਣ ਸਾਰਿਆਂ ਦੀਆਂ ਨਜ਼ਰਾਂ 12 ਅਗਸਤ ਦੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ, ਜਦੋਂ ਦਿੱਲੀ ਹਾਈ ਕੋਰਟ ਇਹ ਤੈਅ ਕਰੇਗੀ ਕਿ ਚੋਣਾਂ ਨੂੰ ਹੋਰ ਸਮਾਂ ਦਿੱਤਾ ਜਾਵੇ ਜਾਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਅਨੁਸਾਰ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ