Home » ਨਵੀਂ ਦਿੱਲੀ » ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

SHARE ARTICLE

7 Views

ਨਵੀਂ ਦਿੱਲੀ, 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤਟੈਕਸ–2026 ਦੌਰਾਨ ਪੰਜਾਬ ਰਾਜ ਪੈਵਿਲੀਅਨ ਦਾ ਉਦਘਾਟਨ ਕਰਦਿਆਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਸਟਾਈਲ ਖੇਤਰ ਵਿੱਚ ਪੰਜਾਬ ਕੋਲ ਕਪਾਹ ਦੀ ਖੇਤੀ ਤੋਂ ਲੈ ਕੇ ਸੂਤ ਕੱਤਣ, ਕੱਪੜਾ ਤਿਆਰ ਕਰਨ, ਬੁਣਾਈ, ਪ੍ਰੋਸੈਸਿੰਗ, ਤਿਆਰ ਕੱਪੜਿਆਂ ਦੇ ਨਿਰਮਾਣ ਅਤੇ ਨਿਰਯਾਤ ਤੱਕ ਪੂਰੀ ਉਤਪਾਦਨ ਲੜੀ ਮੌਜੂਦ ਹੈ, ਜਿਸ ਕਾਰਨ ਇਹ ਸੂਬਾ ਟੈਕਸਟਾਈਲ ਉਦਯੋਗ ਲਈ ਸਭ ਤੋਂ ਉਚਿਤ ਮੰਜ਼ਿਲ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ ਤਹਿਤ ਇਕੋ ਖਿੜਕੀ ਪ੍ਰਣਾਲੀ ਅਤੇ ਇਕੋ ਦਸਤਖ਼ਤ ਪ੍ਰਣਾਲੀ ਰਾਹੀਂ ਨਿਰਧਾਰਤ ਸਮੇਂ ਅੰਦਰ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 2 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ 5 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ, ਪਰ ਹੁਣ ਹਰ ਉਦਯੋਗ ਨੂੰ ਰੈੱਡ ਕਾਰਡ ਪ੍ਰਣਾਲੀ ਅਧੀਨ ਸੁਰੱਖਿਆ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਅਧਿਕਾਰੀ ਉਨ੍ਹਾਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕਾਰੋਬਾਰ ਕਰਨ ਦੀ ਸੁਖਾਲਤਾ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ ਅਤੇ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝ ਕੇ ਹਰ ਸੰਭਵ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਉਦਯੋਗਿਕ ਕੇਂਦਰ ਪਹਿਲਾਂ ਹੀ ਦੇਸ਼ ਦੀ ਟੈਕਸਟਾਈਲ ਅਰਥਵਿਵਸਥਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਸੂਬਾ ਤਕਨੀਕੀ ਕੱਪੜਿਆਂ, ਮੈਡੀਕਲ ਵਰਤੋਂ ਵਾਲੇ ਕੱਪੜਿਆਂ, ਸੁਰੱਖਿਆ ਕੱਪੜਿਆਂ, ਸਮਾਰਟ ਫੈਬਰਿਕ, ਟਿਕਾਊ ਰੇਸ਼ਿਆਂ ਅਤੇ ਉੱਚ-ਗੁਣਵੱਤਾ ਵਾਲੇ ਖੇਡਾਂ ਦੇ ਕੱਪੜਿਆਂ ਦੇ ਨਿਰਮਾਣ ਵਿੱਚ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ ਅਤੇ ਸਰਕਾਰ ਇਸ ਖੇਤਰ ਵਿੱਚ ਖੋਜ, ਨਵੀਨਤਾ, ਹੁਨਰ ਵਿਕਾਸ ਅਤੇ ਨਿਰਯਾਤ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਬਣੀਆਂ ਟੈਕਸਟਾਈਲ ਵਸਤਾਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਨਿਰਯਾਤ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਦੇਸ਼ ਦੇ ਕੁੱਲ ਟੈਕਸਟਾਈਲ ਅਤੇ ਪਹਿਰਾਵਾ ਨਿਰਯਾਤ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਨਿਵੇਸ਼ਕਾਂ ਲਈ ਸੁਖਾਲੀਆਂ ਸੇਵਾਵਾਂ ਅਤੇ ਨਿਰਯਾਤ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੋਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਰੱਬੀ ਗੁਣਾਂ ਨੂੰ ਬਣਾਉਣ ਆਪਣੇ ਜੀਵਨ ਦਾ ਹਿੱਸਾ : ਦਸਤੂਰ ਇ ਦਸਤਾਰ ਲਹਿਰ

ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।