Home » ਸੰਸਾਰ » ਜਰਮਨੀ » ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਸ਼ਹਾਦਤਾਂ ਦੇ ਇਤਿਹਾਸ ਨੂੰ ਜਿਊਂਦਾ ਰੱਖਣ ਲਈ 26 ਜੁਲਾਈ ਨੂੰ ਕੋਲਨ ਵਿਖੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ : ਭਾਈ ਰੇਸ਼ਮ ਸਿੰਘ ਬੱਬਰ

ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਸ਼ਹਾਦਤਾਂ ਦੇ ਇਤਿਹਾਸ ਨੂੰ ਜਿਊਂਦਾ ਰੱਖਣ ਲਈ 26 ਜੁਲਾਈ ਨੂੰ ਕੋਲਨ ਵਿਖੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ : ਭਾਈ ਰੇਸ਼ਮ ਸਿੰਘ ਬੱਬਰ

SHARE ARTICLE

22 Views

ਜਰਮਨੀ, 17 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜਲਾਵਤਨੀ ਆਗੂ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 26 ਜੁਲਾਈ 2026, ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਕੋਲਨ (ਜਰਮਨੀ) ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ। ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਨੇ ਕਿਹਾ ਕਿ ਸਮਾਗਮ ਦੌਰਾਨ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਸ਼ਹੀਦ ਭਾਈ ਤਲਵਿੰਦਰ ਸਿੰਘ ਬੱਬਰ, ਸ਼ਹੀਦ ਭਾਈ ਰਮਿੰਦਰ ਸਿੰਘ ‘ਟੈਣੀ’ ਬੱਬਰ, ਸ਼ਹੀਦ ਭਾਈ ਗੁਰਦੇਵ ਸਿੰਘ ‘ਦੇਵੂ’ ਧੀਰਪੁਰ, ਸ਼ਹੀਦ ਭਾਈ ਬਲਵਿੰਦਰ ਸਿੰਘ ਬੱਬਰ (ਜੰਡਿਆਲਾ), ਸ਼ਹੀਦ ਭਾਈ ਚਰਨਜੀਤ ਸਿੰਘ ‘ਚੰਨੀ’ ਬੱਬਰ, ਸ਼ਹੀਦ ਜਰਨੈਲ ਭਾਈ ਲਾਭ ਸਿੰਘ, ਸ਼ਹੀਦ ਭਾਈ ਬਲਵਿੰਦਰ ਸਿੰਘ ਬੱਬਰ (ਹਵਾਰਾ), ਸ਼ਹੀਦ ਭਾਈ ਹਰਜੀਤ ਸਿੰਘ ਭਾਉਵਾਲ ਸਮੇਤ ਖ਼ਾਲਸਾ ਪੰਥ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਪੰਥ ਦੀ ਅਮੋਲਕ ਧਰੋਹਰ ਹਨ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਪ੍ਰੇਰਣਾ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਵੇਗੀ, ਜਦਕਿ 26 ਜੁਲਾਈ ਨੂੰ ਭੋਗ ਉਪਰੰਤ ਗੁਰਬਾਣੀ ਕੀਰਤਨ, ਅਰਦਾਸ ਅਤੇ ਪੰਥਕ ਵਿਚਾਰਾਂ ਦਾ ਪ੍ਰਵਾਹ ਹੋਵੇਗਾ। ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀਆਂ ‘ਤੇ ਚਾਨਣਾ ਪਾਉਣਗੀਆਂ। ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਾਂਭਣਾ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਮੂਹ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਦੇ ਭਾਗੀ ਬਣਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News