ਵਿਮੁਕਤ ਜਾਤੀਆਂ ਵੈਲਫੇਅਰ ਬੋਰਡ ਦੇ ਹਲਕਾ ਪੱਟੀ ਚੇਅਰਮੈਨ ਬਣੇ ਰਣਜੀਤ ਸਿੰਘ ਮਾਹਲਾ

ਆਮ ਆਦਮੀ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ, ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਭਰੋਸਾ
ਤਰਨਤਾਰਨ 17 ਜੁਲਾਈ (ਗੁਰਪ੍ਰੀਤ ਸਿੰਘ ਸੈਡੀ)
ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਵੱਲੋਂ ਰਣਜੀਤ ਸਿੰਘ ਮਾਹਲਾ ਨੂੰ ਵਿਮੁਕਤ ਜਾਤੀਆਂ ਵੈਲਫੇਅਰ ਬੋਰਡ ਦਾ ਹਲਕਾ ਪੱਟੀ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਰਣਜੀਤ ਸਿੰਘ ਮਾਹਲਾ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਲਈ ਉਹ ਦਿਲੋਂ ਆਭਾਰੀ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਦਾ ਧੰਨਵਾਦ ਕੀਤਾ।
ਮਾਹਲਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਉਹ ਪੂਰੀ ਤਰ੍ਹਾਂ ਖ਼ਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਵਿਮੁਕਤ ਜਾਤੀਆਂ ਦੇ ਹੱਕਾਂ ਦੀ ਰੱਖਿਆ, ਭਲਾਈ ਅਤੇ ਵਿਕਾਸ ਲਈ ਉਹ ਆਪਣੇ ਭਾਈਚਾਰੇ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਵਾਂਝੇ ਵਰਗਾਂ ਤੱਕ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਮੌਕੇ ਪਾਰਟੀ ਵਰਕਰਾਂ ਨੇ ਰਣਜੀਤ ਸਿੰਘ ਮਾਹਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








